Sukhbir Singh Badal

ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ‘ਤੇ ਸੁਖਬੀਰ ਬਾਦਲ ਨੇ ਸਾਧਿਆ ਨਿਸ਼ਾਨਾ

ਚੰਡੀਗੜ੍ਹ 19 ਮਈ 2022: ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ 9 ਮੈਂਬਰੀ ਕਮੇਟੀ ਦੀ ਅੱਜ ਪਲੇਠੀ ਦੀ ਮੀਟਿੰਗ ਅੰਮ੍ਰਿਤਸਰ ਤੇਜਾ ਸਿੰਘ ਸਮੁੰਦਰੀ ਹਾਲ ਐੱਸਜੀਪੀਸੀ ਦਫਤਰ ਵਿਖੇ ਕੀਤੀ ਜਾ ਰਹੀ ਸੀ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ‘ਤੇ ਤਿੱਖੇ ਹਮਲਾ ਕਰਦਿਆਂ ਕਿਹਾ ਕਿ ਸਾਰੀ ਜ਼ਿੰਦਗੀ ਭਾਜਪਾ ਨੂੰ ਗਾਲ੍ਹਾਂ ਕੱਢਣ ਤੋਂ ਬਾਅਦ ਆਖ਼ਰ ਸੁਨੀਲ ਕੁਮਾਰ ਜਾਖੜ ਬੀਜੇਪੀ ਚ ਸ਼ਾਮਲ ਹੋ ਗਏ ਬੜੀ ਹੀ ਸ਼ਰਮ ਦੀ ਗੱਲ ਹੈ |

ਉਨ੍ਹਾਂ ਕਿਹਾ ਕਿ ਇਹ ਵੀ ਪਤਾ ਕਰਨਾ ਅਜੇ ਬਾਕੀ ਹੈ ਕਿ ਸੁਨੀਲ ਕੁਮਾਰ ਜਾਖੜ ਦਾ ਭਤੀਜਾ ਜੋ ਕਿ ਵਿਧਾਇਕ ਬਣੇ ਹਨ ਕਿ ਉਹ ਵੀ ਭਾਜਪਾ ਵਿੱਚ ਸ਼ਾਮਿਲ ਹੋਏ ਹਾਂ ਜਾਂ ਨਹੀਂ |ਉਨ੍ਹਾਂ ਕਿਹਾ ਕਿ 34 ਸਾਲ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਰੋਡਰੇਡ ਮਾਮਲੇ ਵਿਚ ਹੁਣ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਦਿੱਤੀ ਹੈ ਇਹ ਬਹੁਤ ਵਧੀਆ ਫੈਸਲਾ ਹੈ ਅਸੀਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ |

 

 

Scroll to Top