ਚੰਡੀਗੜ੍ਹ 24 ਮਈ 2022: ਪੰਜਾਬ ਸਰਕਾਰ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਮੰਤਰੀ ਮੰਡਲ ‘ਚੋਂ ਬਾਹਰ ਕਰ ਦਿੱਤਾ ਹੈ। | ਸਿੰਗਲਾ ‘ਤੇ 1 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਹਨ | ਇਸਦੇ ਨਾਲ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਫੇਜ਼ 8 ਮੋਹਾਲੀ ਵਿਖੇ ਲਿਆਂਦਾ ਗਿਆ ਹੈ |
ਮਾਨ ਸਰਕਾਰ ਦੇ ਇਸ ਫੈਸਲੇ ਦੀ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਤਾਰੀਫ ਕੀਤੀ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ “ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਮੰਤਰੀ ਨੂੰ ਬਰਖਾਸਤ ਕਰਨ ਦੇ ਉਸ ਦੇ ਦਲੇਰ ਫੈਸਲੇ ‘ਤੇ ਵਧਾਈ ਦਿੰਦਾ ਹਾਂ, ਇਹ ਸਖ਼ਤ ਕਾਰਵਾਈ ਸਾਰੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਨੂੰ ਪੂਰੇ ਪੰਜਾਬ ਦਾ ਸੁਨੇਹਾ ਦੇਵੇਗੀ। ਮੈਂ ਹਮੇਸ਼ਾ ਕਿਹਾ ਹੈ ਕਿ ਸਾਰੇ ਚੰਗੇ ਫੈਸਲਿਆਂ ਦਾ ਸਵਾਗਤ ਕੀਤਾ ਜਾਵੇਗਾ।