July 4, 2024 11:27 pm
Rampur election

ਸੁਪਰੀਮ ਕੋਰਟ ਵਲੋਂ SGPC ਦੀ ਪਟੀਸ਼ਨ ਰੱਦ, ਕਿਹਾ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਜਾਇਜ਼

ਚੰਡੀਗੜ੍ਹ 20 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ-2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ।। ਇਸ ਐਕਟ ਤਹਿਤ ਸੂਬੇ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਕਮੇਟੀ ( SGPC) ਦੀ ਪਟੀਸ਼ਨ ਰੱਦ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਵਿਧਾਨਕ ਕਰਾਰ ਦਿੱਤੇ ਜਾਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।

ਬੈਂਚ ਨੇ ਇਹ ਫੈਸਲਾ 2014 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਭਜਨ ਸਿੰਘ ਵੱਲੋਂ ਦਾਇਰ ਇੱਕ ਰਿੱਟ ਪਟੀਸ਼ਨ ’ਤੇ ਸੁਣਾਇਆ ਹੈ । ਹਰਿਆਣਾ ਦੇ ਕਾਨੂੰਨ ਨੂੰ ਸਿੱਖ ਗੁਰਦੁਆਰਾ ਐਕਟ-1925, ਰਾਜ ਪੁਨਰਗਠਨ ਐਕਟ-1956, ਪੰਜਾਬ ਪੁਨਰਗਠਨ ਐਕਟ-1966 ਦੇ ਨਾਲ-ਨਾਲ ਅੰਤਰ-ਰਾਜੀ ਕਾਰਪੋਰੇਸ਼ਨ ਐਕਟ-1957 ਦੀ ਉਲੰਘਣਾ ਵਜੋਂ ਚੁਣੌਤੀ ਦਿੱਤੀ ਗਈ ਸੀ।