Delhi's Jhandewalan cycle market

ਦਿੱਲੀ ਦੀ ਸਾਈਕਲ ਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਚੰਡੀਗੜ੍ਹ 20 ਮਈ 2022: ਦਿੱਲੀ ਦੇ ਸਭ ਤੋਂ ਵਿਅਸਤ ਝੰਡੇਵਾਲਾਨ ਸਥਿਤ ਸਾਈਕਲ ਮਾਰਕੀਟ (Delhi’s Jhandewalan cycle market) ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦਿੱਲੀ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਨੂੰ ਸੂਚਨਾ ਮਿਲੀ ਸੀ ਕਿ ਝੰਡੇਵਾਲਾਨ ਸਥਿਤ ਸਾਈਕਲ ਮਾਰਕੀਟ ‘ਚ ਭਿਆਨਕ ਅੱਗ ਲੱਗ ਗਈ ਹੈ। ਇਸ ਤੋਂ ਬਾਅਦ ਅੱਗ ਬੁਝਾਉਣ ਲਈ ਤੁਰੰਤ ਗੱਡੀਆਂ ਭੇਜੀਆਂ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਊ ਅਮਲੇ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਮਾਰਕੀਟ ਦੇ ਅੰਦਰ ਦੀਆਂ ਦੁਕਾਨਾਂ ਵੀ ਸੜ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਹੈ।

Scroll to Top