ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ ‘ਚ ਤਿੰਨ ਦਿਨ ਪਹਿਲਾਂ ਅਗਵਾ ਕਰ ਲਿਆ ਗਿਆ ਸੀ, ਪੰਜਾਬੀ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ | ਇਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਰਸਡ ਕਾਉਂਟੀ (Merced County) ਸ਼ੈਰਿਫ ਵਰਨ ਵਾਰਨੇਕੇ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੀਆਂ ਨੂੰ ਗੋਲੀ ਮਾਰ ਦਿੱਤੀ ਗਈ ਸੀ
ਜਿਕਰਯੋਗ ਹੈ ਕਿ ਇਹ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਰਸੀਪਿੰਡ ਦੇ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸੋਮਵਾਰ ਨੂੰ ਕੈਲੀਫੋਰਨੀਆ (California) ਦੇ ਮਰਸਡ ਕਾਉਂਟੀ (Merced County) ਪੁਲਿਸ ਏਰੀਆ ਤੋਂ ਅਗਵਾ ਕਰ ਲਿਆ ਗਿਆ ਸੀ। ਕੈਲੀਫੋਰਨੀਆ ਦੇ ਮਰਸਡ ਕਾਉਂਟੀ ਸ਼ੈਰਿਫ ਦੇ ਦਫਤਰ ਤੋਂ ਇਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਮ੍ਰਿਤਕ ਜਸਦੀਪ ਸਿੰਘ ਦੇ ਮਾਤਾ-ਪਿਤਾ ਹੁਸ਼ਿਆਰਪੁਰ ਤੋਂ ਅਮਰੀਕਾ ਪਹੁੰਚ ਚੁੱਕੇ ਹਨ।
ਮਰਸਡ ਕਾਊਂਟੀ ਸ਼ੈਰਿਫ ਦੇ ਦਫ਼ਤਰ ਨੇ ਇਕ ਬਿਆਨ ‘ਚ ਕਿਹਾ ਕਿ 36 ਸਾਲਾ ਜਸਦੀਪ ਸਿੰਘ (ਪਿਤਾ), 27 ਸਾਲਾ ਜਸਲੀਨ ਕੌਰ (ਮਾਂ), ਉਨ੍ਹਾਂ ਦੀ 8 ਮਹੀਨੇ ਦੀ ਬੇਟੀ ਆਰੋਹੀ ਢੇਰੀ (ਬੱਚੀ), 39 ਸਾਲਾ ਅਮਨਦੀਪ ਸਿੰਘ (ਤਾਇਆ) ਨੂੰ ਅਗਵਾ ਕੀਤਾ ਗਿਆ ਸੀ, ਜਿੰਨ੍ਹਾ ਦੀ ਲਾਸ਼ਾਂ ਬਰਾਮਦ ਕੀਤੀਆ ਹਨ |
ਇਸਦੇ ਨਾਲ ਹੀ ਕੈਲੀਫੋਰਨੀਆ ਪੁਲਿਸ ਨੇ ਇਸ ਮਾਮਲੇ ਵਿੱਚ 48 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵਿਅਕਤੀ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹੁਣ ਉਸ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਇਨ੍ਹਾਂ ਨੂੰ ਸਾਊਥ ਹਾਈਵੇਅ 59 ਦੇ 800 ਬਲਾਕ ਤੋਂ ਅਗਵਾ ਕੀਤਾ ਗਿਆ ਸੀ।ਪੁਲਿਸ ਨੇ ਸ਼ੱਕੀ ਨੂੰ ਹਥਿਆਰਬੰਦ ਅਤੇ ਖਤਰਨਾਕ ਦੱਸਿਆ ਸੀ।
ਹਿਰਾਸਤ ਵਿਚ ਲਏ ਸ਼ੱਕੀ ਬਾਰੇ ਗੱਲ ਕਰਦਿਆਂ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕੀ ਬਾਰੇ ਜਾਣਕਾਰੀ ਹੈ, ਪਰ ਸ਼ਾਂਝੀ ਨਹੀਂ ਕਰ ਸਕਦੇ। ਜਿਸ ਬਾਰੇ ਬਾਅਦ ਵਿੱਚ ਦੱਸਿਆ ਗਿਆ ਸੀ ਕਿ ਉਹ ਅਸਲ ਮੁਲਜ਼ਮ ਨਹੀਂ ਹੈ। ਮੰਗਲਵਾਰ ਨੂੰ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਸੀ ਕਿ ਉਹ ਮੁਲਜ਼ਮਾਂ ਨੂੰ ਲੱਭਣ ਵਿੱਚ ਪੁਲਿਸ ਦੀ ਮਦਦ ਕਰਨ।