ਸੁਪਰੀਮ ਕੋਰਟ ਪਹੁੰਚਿਆ ਨਵੀਂ ਸੰਸਦ ਭਵਨ ਦਾ ਮਾਮਲਾ, ਰਾਸ਼ਟਰਪਤੀ ਤੋਂ ਉਦਘਾਟਨ ਕਰਵਾਉਣ ਸੰਬੰਧੀ ਪਟੀਸ਼ਨ ਦਾਇਰ

Retired judges

ਚੰਡੀਗੜ੍ਹ, 25 ਮਈ 2023 : ਸੰਸਦ ਦੀ ਨਵੀਂ ਇਮਾਰਤ (New Parliament) ਦੇ ਉਦਘਾਟਨ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੁੱਲ 40 ਪਾਰਟੀਆਂ ਵਿੱਚੋਂ ਕਾਂਗਰਸ ਸਮੇਤ 20 ਵਿਰੋਧੀ ਪਾਰਟੀਆਂ ਨੇ ਇਸ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਭਾਜਪਾ ਸਮੇਤ 17 ਪਾਰਟੀਆਂ ਨੇ ਸਰਕਾਰ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।

ਇਸ ਦੌਰਾਨ ਸੁਪਰੀਮ ਕੋਰਟ ਵਿੱਚ ਰਾਸ਼ਟਰਪਤੀ ਤੋਂ ਸੰਸਦ ਭਵਨ ਦਾ ਉਦਘਾਟਨ ਕਰਨ ਦੇ ਨਿਰਦੇਸ਼ ਵਾਲੀ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ । ਪਟੀਸ਼ਨਰ ਦਾ ਕਹਿਣਾ ਹੈ ਕਿ ਲੋਕ ਸਭਾ ਸਕੱਤਰੇਤ ਨੇ ਉਦਘਾਟਨ ਲਈ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ।

ਵਿਰੋਧੀ ਧਿਰ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਲਾਂਭੇ ਕਰਕੇ ਇਸ ਦਾ ਉਦਘਾਟਨ (New Parliament) ਕਰਵਾਉਣ ਦਾ ਫੈਸਲਾ ਨਾ ਸਿਰਫ਼ ਘੋਰ ਅਪਮਾਨ ਹੈ, ਸਗੋਂ ਇਹ ਲੋਕਤੰਤਰ ‘ਤੇ ਸਿੱਧਾ ਹਮਲਾ ਵੀ ਹੈ। ਬੁੱਧਵਾਰ ਨੂੰ ਵਿਰੋਧੀ ਪਾਰਟੀਆਂ ਦੇ ਸਾਂਝੇ ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਸਰਕਾਰ ‘ਚ ਸੰਸਦ ‘ਚੋਂ ਲੋਕਤੰਤਰ ਦੀ ਆਤਮਾ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਨਵੀਂ ਇਮਾਰਤ ਬਣਾਉਣ ਦਾ ਕੋਈ ਮਤਲਬ ਨਹੀਂ ਹੈ।

ਭਾਜਪਾ ਸਮੇਤ 17 ਪਾਰਟੀਆਂ ਹਿੱਸਾ ਲੈਣਗੀਆਂ: ਭਾਜਪਾ, ਸ਼ਿਵ ਸੈਨਾ (ਸ਼ਿੰਦੇ ਧੜਾ), ਸ਼੍ਰੋਮਣੀ ਅਕਾਲੀ ਦਲ, ਐਨਪੀਪੀ, ਐਨਡੀਪੀਪੀ, ਐਸਕੇਐਮ, ਜੇਜੇਪੀ, ਆਰਐਲਜੇਪੀ, ਆਰਪੀ (ਅਠਾਵਲੇ), ਅਪਨਾ ਦਲ (ਐਸ), ਤਾਮਿਲ ਮਾਨੀਲਾ ਕਾਂਗਰਸ, ਏਆਈਏਡੀਐਮਕੇ, ਬੀਜੇਡੀ, ਤੇਲਗੂ। ਦੇਸ਼ਮ ਪਾਰਟੀ, YSR ਕਾਂਗਰਸ, IMKMK ਅਤੇ AJSU MNF।

Leave a Reply

Your email address will not be published. Required fields are marked *