ਚੰਡੀਗ੍ਹੜ 31 ਅਕਤੂਬਰ 2022: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਰਕਾਰ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ‘ਚ ਭਾਰਤੀ ਦੰਡਾਵਲੀ ਦੀ ਧਾਰਾ 124 (ਏ) ਤਹਿਤ ਦੇਸ਼ਧ੍ਰੋਹ ਕਾਨੂੰਨ ‘ਚ ਬਦਲਾਅ ਲਿਆ ਸਕਦੀ ਹੈ। ਸੁਪਰੀਮ ਕੋਰਟ ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਸੀ।
ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਕੁਝ ਪਟੀਸ਼ਨਾਂ ‘ਤੇ ਕੇਂਦਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੇ ਕੇਸਾਂ ਦੀ ਸੁਣਵਾਈ ਜਨਵਰੀ ਦੇ ਦੂਜੇ ਹਫ਼ਤੇ ਤੱਕ ਵਧਾ ਦਿੱਤੀ ਹੈ।