ਚੰਡੀਗੜ੍ਹ 17 ਨਵੰਬਰ 2022: ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 30 ਮਈ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਸੀ।
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਰਾਉਸ ਐਵੇਨਿਊ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸਤੇਂਦਰ ਜੈਨ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਅਪ੍ਰੈਲ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਨਾਲ ਸਬੰਧਤ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ। ਇਸ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀਆਂ ਜਾਇਦਾਦਾਂ ਸ਼ਾਮਲ ਹਨ।