Kumar Vishwas

ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਅਦਾਲਤ ਨੇ ਫੈਸਲਾ ਸੋਮਵਾਰ ਤੱਕ ਰੱਖਿਆ ਸੁਰੱਖਿਅਤ

ਚੰਡੀਗੜ੍ਹ 27 ਅਪ੍ਰੈਲ 2022: ਕਵੀ ਕੁਮਾਰ ਵਿਸ਼ਵਾਸ (Kumar Vishwas) ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਬਹਿਸ ਹੋਈ। ਇਸ ਦੌਰਾਨ ਹਾਈਕੋਰਟ ਨੇ ਫੈਸਲਾ ਸੋਮਵਾਰ ਤੱਕ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ ਕਿ ਕੁਮਾਰ ਨੇ ਅਦਾਲਤ ‘ਚ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਹੈ ਕਿ ਉਹ ਸੋਮਵਾਰ ਨੂੰ ਅੰਤ੍ਰਿਮ ਰਾਹਤ ਬਾਰੇ ਫੈਸਲਾ ਦੇਵੇਗੀ।ਇਸ ਦੌਰਾਨ ਕਵੀ ਕੁਮਾਰ ਵਿਸ਼ਵਾਸ (Kumar Vishwas) ਦੇ ਵਕੀਲ ਨੇ ਐਫਆਈਆਰ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ ਅਤੇ ਕਿਹਾ ਹੈ ਕਿ ਦੋਸ਼ ਬੇਬੁਨਿਆਦ ਹਨ । ਇਸ ਦੌਰਾਨ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਿਆ। ਦੋਵਾਂ ਧਿਰਾਂ ਨੇ ਆਪਣਾ-ਆਪਣਾ ਪੱਖ ਰੱਖਿਆ ਹੈ।

ਇਸ ਮੌਕੇ ਸ਼ਿਕਾਇਤਕਰਤਾ ਨਰਿੰਦਰ ਸਿੰਘ ਦੇ ਵਕੀਲ ਨੇ ਕਿਹਾ ਕਿ ਜਲਦਬਾਜ਼ੀ ਵਿੱਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਗ੍ਰਿਫਤਾਰੀ ਹੋ ਸਕਦੀ ਹੈ ਤਾਂ ਉਹ ਜ਼ਮਾਨਤ ਦਾਇਰ ਕਰ ਸਕਦੇ ਹਨ। ਸੋਮਵਾਰ ਨੂੰ ਅਦਾਲਤ ਅੰਤਰਿਮ ਰਾਹਤ ‘ਤੇ ਫੈਸਲਾ ਕਰੇਗੀ।

ਕੀ ਹੈ ਪੂਰਾ ਮਾਮਲਾ ?

ਰੂਪਨਗਰ ਥਾਣਾ ਸਦਰ ‘ਚ ਆਮ ਆਦਮੀ ਪਾਰਟੀ ਦੇ ਆਗੂ ‘ਤੇ ਮਾਮਲਾ ਦਰਜ ਹੈ ਕਿ ਉਹ ਸਮਰਥਕਾਂ ਨਾਲ ਮਿਲ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਜਾ ਰਿਹਾ ਸੀ। ਫਿਰ ਕੁਝ ਨਕਾਬਪੋਸ਼ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਖਾਲਿਸਤਾਨੀ ਕਿਹਾ। ‘ਆਪ’ ਨੇਤਾ ਦਾ ਦਾਅਵਾ ਹੈ ਕਿ ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੇ ਕੇਜਰੀਵਾਲ ‘ਤੇ ਵੱਖਵਾਦੀਆਂ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ।

Scroll to Top