Amritsar Commissionerate Police

ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਤਿੰਨ ਕਥਿਤ ਗੈਂਗਸਟਰਾਂ ਨੂੰ ਅਦਾਲਤ ਨੇ ਸੱਤ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 21 ਅਕਤੂਬਰ 2022: ਬੀਤੇ ਦਿਨੀ ਅੰਮ੍ਰਿਤਸਰ (Amritsar) ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਥਿਤ ਗੈਂਗਸਟਰਾਂ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਇਨ੍ਹਾਂ ਤਿੰਨ ਜਣਿਆਂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ । ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਕੋਲੋਂ ਇੱਕ ਏਕੇ-47 ਅਸਾਲਟ ਰਾਈਫਲ ਅਤੇ ਤਿੰਨ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਇਸ ਮੋਡਿਊਲ ਨੂੰ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਜਾ ਰਿਹਾ ਹੈ। ਇਨ੍ਹਾਂ ਕਥਿਤ ਗੈਂਗਸਟਰਾਂ ਨੂੰ ਅੰਮ੍ਰਿਤਸਰ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ । ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲੇ ਬਲਰਾਜ ਸਿੰਘ, ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੇ ਰਹਿਣ ਵਾਲੇ ਆਤਿਸ਼ ਕੁਮਾਰ ਅਤੇ ਅਵਿਨਾਸ਼ ਕੁਮਾਰ ਵਜੋਂ ਹੋਈ ਹੈ।

Scroll to Top