Bharatiya Kisan Union

ਕਿਸਾਨਾਂ ਵਲੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਲਗਾਇਆ ਧਰਨਾ ਅੱਜ ਹੋਵੇਗਾ ਸਮਾਪਤ

ਚੰਡੀਗੜ੍ਹ 29 ਅਕਤੂਬਰ 2022: ਬੀਤੇ ਦਿਨ ਸਰਕਟ ਹਾਊਸ ਪਟਿਆਲਾ (Circuit House Patiala) ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਦੇ ਆਗੂਆਂ ਵਿਚਾਲੇ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ | ਇਸਦੇ ਨਾਲ ਹੀ ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ ਅੱਜ ਯਾਨੀ 29 ਅਕਤੂਬਰ ਨੂੰ ਖਤਮ ਹੋ ਜਾਵੇਗਾ।

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਅਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਆਈ.ਜੀ. ਜਤਿੰਦਰ ਸਿੰਘ ਔਲਖ, ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ, ਐਸ.ਐਸ.ਪੀ. ਪਟਿਆਲਾ ਦੀਪਕ ਪਾਰੀਕ ਵੀ ਮੌਜੂਦ ਸਨ।

Scroll to Top