Bharat Bhushan Ashu

ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ‘ਚ ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਦਿੱਤੀ ਜ਼ਮਾਨਤ

ਚੰਡੀਗੜ੍ਹ, 24 ਮਾਰਚ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਵੱਡੀ ਰਾਹਤ ਦਿੰਦਿਆਂ ਦੀ ਜ਼ਮਾਨਤ ਦੇ ਦਿੱਤੀ ਹੈ |ਜਿਕਰਯੋਗ ਹੈ ਕਿ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਆਸ਼ੂ ਨੂੰ ਲੁਧਿਆਣਾ ਦੇ ਇੱਕ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਫਿਰ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ ।

Scroll to Top