ਚੰਡੀਗੜ੍ਹ 10 ਜਨਵਰੀ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ ਵੱਡਾ ਝਟਕਾ ਦਿੱਤਾ ਹੈ, ਹਾਈਕੋਰਟ ਨੇ ਸੁੰਦਰ ਸ਼ਾਮ ਅਰੋੜਾ ਦੀ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਯਾਨੀ 05 ਜਨਵਰੀ 2023 ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਿਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀਐਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜਦ ਕੀਤਾ ਗਿਆ ਹੈ।
ਫਰਵਰੀ 18, 2026 6:56 ਪੂਃ ਦੁਃ




