Sadhu Singh Dharamsot

ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜੀ ‘ਤੇ ਫੈਸਲਾ ਰੱਖਿਆ ਸੁਰੱਖਿਅਤ

ਚੰਡੀਗੜ੍ਹ 23 ਅਗਸਤ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੀ ਜ਼ਮਾਨਤ ਅਰਜੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਈ | ਇਸ ਦੌਰਾਨ ਹਾਈਕੋਰਟ ਵਲੋਂ ਸਾਧੂ ਸਿੰਘ ਧਰਮਸੋਤ ਨੂੰ ਕੋਈ ਰਾਹਤ ਨਹੀਂ ਮਿਲੀ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ |

ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਚਲਾਨ ਪੇਸ਼ ਕੀਤਾ ਗਿਆ | ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਨੇ ਪਹਿਲਾਂ ਮੋਹਾਲੀ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਜੋ ਕਿ ਅਦਾਲਤ ਨੇ ਖ਼ਾਰਜ ਕਰ ਦਿੱਤੀ ਸੀ।

Scroll to Top