heavy rains

ਭਾਰਤੀ ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ 09 ਜੂਨ 2022: ਦੇਸ਼ ਦੇ ਕਈ ਸੂਬਿਆਂ ‘ਚ ਪੈ ਰਹੀ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ | ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ (heavy rains)ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 2 ਦਿਨਾਂ ਦੌਰਾਨ ਉੱਤਰ-ਪੱਛਮੀ, ਮੱਧ ਅਤੇ ਨਾਲ ਲੱਗਦੇ ਪੂਰਬੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੀਟਵੇਵ ਦੀ ਸੰਭਾਵਨਾ ਹੈ।

ਗਾਲੇ ਅਤੇ ਸਿੱਕਮ ਅਤੇ ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ 10 ਅਤੇ 11 ਜੂਨ ਨੂੰ ਅਰੁਣਾਚਲ ਪ੍ਰਦੇਸ਼ ਅਤੇ ਮੇਘਾਲਿਆ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਕਿਹਾ ਕਿ ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਪੱਛਮੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਦੇ ਕਈ ਹਿੱਸਿਆਂ ਵਿੱਚ ਗਰਮੀ ਦੀ ਸੰਭਾਵਨਾ ਹੈ। ਇਹ ਵੀ ਦੱਸਿਆ ਗਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਉੱਤਰਾਖੰਡ, ਪੰਜਾਬ, ਹਰਿਆਣਾ-ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ, ਤੇਲੰਗਾਨਾ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਅੱਤ ਦੀ ਗਰਮੀ ਪੈ ਸਕਦੀ ਹੈ ।

Image

Scroll to Top