ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਆਪਣੀ ਹੱਕੀ ਮੰਗਾਂ ਲੈ ਕੇ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

ਪਟਿਆਲਾ 17 ਨਵੰਬਰ 2022: ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜਮ ਵਰਗ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੇ ਵਾਅਦੇ ਕੀਤੇ ਸੀ ਅਤੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦਾ ਵਾਧਾ ਕੀਤਾ ਗਿਆ ਸੀ | ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਨਾਂ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਮੁਲਾਜ਼ਮ ਵਰਗ ਵਲੋਂ ਸੜਕਾਂ ਤੇ ਉਤਰ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ |

ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਕਰਦੇ ਆ ਰਹੇ ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੇ ਆਗੂਆਂ ਵੱਲੋਂ ਪਟਿਆਲਾ ਵਿਖੇ ਪੰਜਾਬ ਦੇ ਪ੍ਰਧਾਨ ਸੁਖਨੰਦਨ ਸਿੰਘ ਮੈਹਨੀਆਂ ਅਤੇ ਸੂਬਾ ਜਨਰਲ ਸਕੱਤਰ ਮੁਕੇਸ਼ ਕੰਡਾ ਦੀ ਅਗਵਾਈ ਵਿੱਚ ਅੱਜ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਡਿਪਟੀ ਡਰੈਕਟਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ |

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਸੁਖਨੰਦਨ ਸਿੰਘ ਮੇਹਨੀਆਂ ਅਤੇ ਸੂਬਾ ਜਨਰਲ ਸਕੱਤਰ ਮੁਕੇਸ਼ ਕੰਡਾ ਨੇ ਦੱਸਿਆ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮ ਵਰਗ ਨਾਲ ਉਹਨਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਸੀ, ਜਿਸ ਨੂੰ ਧਿਆਨ ਵਿਚ ਰੱਖਦਿਆਂ ਮੁਲਾਜ਼ਮ ਵਰਗ ਨੇ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਲਿਆਂਦੀ, ਪਰ ਸਰਕਾਰ ਇਨ੍ਹਾਂ ਵਾਅਦਿਆਂ ਤੋਂ ਹੁਣ ਮੁੱਕਰ ਚੁੱਕੀ ਹੈ |

ਜਿਸਦੇ ਚੱਲਦੇ ਉਨ੍ਹਾਂ ਨੂੰ ਹੁਣ ਵੱਡਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਾਕੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਪਰਮੋਸ਼ਨ ਕਰਕੇ ਉਹਨਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ, ਪਰ ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਵਿਭਾਗ ਵਿਚ ਕਈ ਸਾਲਾਂ ਤੋਂ ਕੰਮ ਕਰਦੇ ਕਰਮਚਾਰੀ ਅੱਜ ਵੀ ਤਰੱਕੀ ਦੀ ਉਡੀਕ ਕਰ ਰਹੇ ਹਨ |

ਆਗੂਆਂ ਨੇ ਕਿਹਾ ਕਿ ਸਰਕਾਰ ਨੇ ਪੇ-ਪੈਰਿਟੀ ਬਹਾਲ ਨਹੀਂ ਕੀਤੀ ਅਤੇ ਜੋ 200 ਰੁਪਏ ਜਜ਼ੀਆ ਟੈਕਸ ਲਗਾਇਆ ਗਿਆ | ਉਹ ਵੀ ਵਾਪਸ ਨਹੀਂ ਲਿਆ ਗਿਆ ਉੱਥੇ ਹੀ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਨਹੀਂ ਕੀਤਾ ਅਤੇ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਵਿਭਾਗ ਦੇ ਮੰਤਰੀ ਬ੍ਰਹਮ ਸੰਕਰ ਜਿੰਪਾ ਦੀ ਕੋਠੀ ਦੇ ਘਿਰਾਓ ਦੇ ਨਾਲ-ਨਾਲ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਕੀਤੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ |

Scroll to Top