ਚੰਡੀਗੜ੍ਹ 04 ਅਗਸਤ 2022: ਅੰਮ੍ਰਿਤਸਰ ‘ਚ ਬਟਾਲਾ ਦੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਤਰਪਾਲਾ ਵਿਖੇ ਬੀਤੀ ਦੇਰ ਰਾਤ ਇੱਕ ਮਾਂ ਦੇ ਆਪਣੇ ਦੋ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਹਿਚਾਣ ਕੁਲਵਿੰਦਰ ਕੌਰ ਮਾਂ, ਧੀ ਸਮਰਲੀਨ ਕੌਰ (13) ਅਤੇ ਪੁੱਤਰ ਸੁਖਮਨਪ੍ਰੀਤ ਸਿੰਘ (15) ਵਜੋਂ ਹੋਈ ਹੈ।
ਡੇਰਾ ਬਾਬਾ ਨਾਨਕ ਦੇ ਪੁਲਿਸ ਸੂਤਰਾਂ ਦੇ ਮੁਤਾਬਕ ਕਲੇਸ਼ ਤੋਂ ਤੰਗ ਆ ਕੇ ਕੁਲਮਿੰਦਰ ਕੌਰ ਨੇ ਆਪਣੇ ਤੇ ਆਪਣੇ ਦੋ ਬੱਚਿਆਂ ਦੇ ਖਾਣੇ ਵਿੱਚ ਕੋਈ ਜ਼ਹਿਰੀਲੀ ਚੀਜ ਮਿਲਾ ਦਿੱਤੀ | ਜਿਨ੍ਹਾਂ ਦੀ ਅੰਮ੍ਰਿਤਸਰ ਵਿਖੇ ਇਲਾਜ਼ ਦੌਰਾਨ ਮੌਤ ਹੋ ਗਈ | ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |