ਗੁਰੂਗ੍ਰਾਮ ‘ਚ ਭਲਕੇ ਹੋਵੇਗੀ ਰਾਸ਼ਟਰੀ ਸਕੂਲ ਲੜਕਿਆਂ ਦੀ ਬਾਸਕਟਬਾਲ ਚੈਂਪੀਅਨਸ਼ਿਪ

Gurugram

ਚੰਡੀਗੜ੍ਹ, 26 ਅਪ੍ਰੈਲ 2024: ਹਰਿਆਣਾ ਦੇ ਗੁਰੂਗ੍ਰਾਮ (Gurugram) ‘ਚ ਹਰਿਆਣਾ ਦੇ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ 27 ਅਪ੍ਰੈਲ ਨੂੰ ‘ਰਾਸ਼ਟਰੀ ਸਕੂਲ ਲੜਕੇ ਬਾਸਕਟਬਾਲ ਚੈਂਪੀਅਨਸ਼ਿਪ’ ਦਾ ਉਦਘਾਟਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ 67ਵੀਂ ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ 27 ਤੋਂ 30 ਅਪ੍ਰੈਲ ਤੱਕ ਗੁਰੂਗ੍ਰਾਮ ਦੇ ਤਾਊ ਦੇਵੀ ਲਾਲ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ।

ਹਰਿਆਣਾ ਦੇ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ ਸ਼ਨੀਵਾਰ ਸ਼ਾਮ 5.30 ਵਜੇ ਇਸ ਮੁਕਾਬਲੇ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ 17 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ਲਈ ਹੋਵੇਗਾ। ਇਸ ਵਿੱਚ ਦੇਸ਼ ਭਰ ਤੋਂ ਕੁੱਲ 44 ਟੀਮਾਂ ਭਾਗ ਲੈਣ ਲਈ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ 30 ਅਪ੍ਰੈਲ ਨੂੰ ਸਮਾਪਤ ਹੋਵੇਗਾ।

Leave a Reply

Your email address will not be published. Required fields are marked *