ਲੁਧਿਆਣਾ 31 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਏ | ਸੰਜੇ ਸਿੰਘ ਦੇ ਵਕੀਲ ਨੇ ਦੱਸਿਆ ਕਿ ਦੋਵੇਂ ਧਿਰਾਂ ਦੀ ਬਹਿਸ ਤੋਂ ਬਾਅਦ ਦੀ ਸੁਣਵਾਈ 5 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਹੈ ਕਿ ਉਹ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਲਾਏ ਗਏ ਦੋਸ਼ਾਂ ’ਤੇ ਕਾਇਮ ਹਨ ਅਤੇ ਜੋ ਵੀ ਕਿਹਾ ਉਹ ਸੱਚ ਹੈ।
ਸੰਜੇ ਸਿੰਘ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਰਿਆਂ ਨੂੰ ਸੱਚ ਬੋਲਣ ਦਾ ਅਧਿਕਾਰ ਦਿੰਦਾ ਹੈ ਅਤੇ ਉਨ੍ਹਾਂ ਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ। ਗੁਜਰਾਤ ਦੇ ਮੋਰਬੀ ਵਿੱਚ ਪੁਲ ਦੇ ਡਿੱਗਣ ਦੇ ਮਾਮਲੇ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਉਕਤ ਪੁਲ ਦੀ ਮੁਰੰਮਤ ਦਾ ਠੇਕਾ ਭਾਜਪਾ ਆਗੂਆਂ ਦੇ ਦਬਾਅ ਹੇਠ ਇੱਕ ਕੰਪਨੀ ਨੂੰ ਦਿੱਤਾ ਗਿਆ ਸੀ ਅਤੇ ਪੁਲ ਨੂੰ ਡੀਐਮ ਦੀ ਮਨਜ਼ੂਰੀ ਤੋਂ ਬਿਨਾਂ ਖੋਲ੍ਹ ਦਿੱਤਾ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।