Punjab Police Academy

ਪੰਜਾਬ ਪੁਲਿਸ ਅਕੈਡਮੀ ਦੇ ਮੁਲਾਜ਼ਮ ਦੀ ਵਰਦੀ ਪਾੜਨ ਅਤੇ ਅਸਲਾ ਖੋਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫਤਾਰ

ਜਲੰਧਰ, 04 ਅਪ੍ਰੈਲ 2023: ਪੰਜਾਬ ਪੁਲਿਸ ਅਕੈਡਮੀ (Punjab Police Academy) ਨਜ਼ਦੀਕੀ ਚੁੰਗੀ ‘ਤੇ ਲੱਗੇ ਨਾਕੇ ਤੇ ਇੱਕ ਵਿਅਕਤੀ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਪੁਲਿਸ ਮੁਲਾਜ਼ਮ ਦੀ ਵਰਦੀ ਪਾੜਨ ਅਤੇ ਅਸਲਾ ਖੋਹਣ ਵਾਲੇ ਨੂੰ ਅੱਜ ਫਿਲੌਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਥਾਨਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਅਕੈਡਮੀ ਵੱਲ ਜਾਂਦੀ ਚੁੰਗੀ ‘ਤੇ ਮੁਲਾਜ਼ਮ ਤਾਇਨਾਤ ਸੀ ਕਿ ਇੱਕ ਨੌਜਵਾਨ ਬੁੱਲਟ ਮੋਟਰਸਾਈਕਲ ‘ਤੇ ਆਇਆ ਅਤੇ ਇੱਟਾਂ ਮਾਰਨ ਲੱਗ ਪਿਆ, ਜਿਸ ਨੂੰ ਉਹਨਾਂ ਨੇ ਰੋਕਿਆ ਤਾਂ ਉਸ ਨੇ ਉਨ੍ਹਾਂ ਨਾਲ ਹੱਥੋਪਾਈ ਕੀਤੀ ਸੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ | ਗ੍ਰਿਫਤਾਰ ਕੀਤੇ ਮੁਲਜ਼ਮ ਪਛਾਣ ਸੰਜੂ ਵਜੋਂ ਹੋਈ ਹੈ ਅਤੇ ਉੱਚੀ ਘਾਟੀ ਦਾ ਰਹਿਣ ਵਾਲਾ ਹੈ |

ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ । ਫਿਰ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਤੇ ਇਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜਖਮੀਂ ਮੁਲਾਜਮ ਨੇ ਦੱਸਿਆ ਕਿ ਮੇਰੇ ਨਾਲ ਦੇ ਮੁਲਾਜਮ ਸਤਨਾਮ ਸਿੰਘ ਅਤੇ ਸੁਖਦੇਵ ਸਿੰਘ ਦੇ ਆਉਣ ‘ਤੇ ਨੌਜਵਾਨ ਮੋਟਰਸਾਈਕਲ ਛੱਡ ਕੇ ਫ਼ਰਾਰ ਹੋ ਗਿਆ। ਪਰਮਜੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧੀ ਡਾਕਟਰ ਯੁਵਰਾਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਸਿਵਲ ਹਸਪਤਾਲ ਵਿਖੇ ਦਾਖਲ ਹੋਇਆ ਹੈ ਜਿਸ ਦੇ ਸੱਟਾਂ ਲੱਗੀਆਂ ਹਨ ਅਤੇ ਉਹ ਇਲਾਜ ਅਧੀਨ ਹੈ।

Scroll to Top