July 7, 2024 4:28 pm
Parliament

ਭਾਰੀ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਚੰਡੀਗੜ੍ਹ, 21 ਮਾਰਚ 2023: ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ (Lok Sabha) ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਦੇ ਮੌਜੂਦਾ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ ਸੱਤਵਾਂ ਦਿਨ ਹੈ। ਰਾਹੁਲ ਗਾਂਧੀ ਦੇ ਲੰਡਨ ਬਿਆਨ ਨੂੰ ਲੈ ਕੇ ਪਿਛਲੇ ਛੇ ਦਿਨਾਂ ਦੀ ਕਾਰਵਾਈ ਹੰਗਾਮੇ ਨਾਲ ਪ੍ਰਭਾਵਿਤ ਹੋਈ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਗਤੀਰੋਧ ਨੂੰ ਸੁਲਝਾਉਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ।

ਚੇਅਰਮੈਨ ਜਗਦੀਪ ਧਨਖੜ ਵੱਲੋਂ ਮੁਲਤਵੀ ਮਤੇ ਦੇ ਨੋਟਿਸ ਨੂੰ ਰੱਦ ਕਰਨ ਤੋਂ ਬਾਅਦ ਰਾਜ ਸਭਾ ਵਿੱਚ ਹੰਗਾਮਾ ਹੋਇਆ। ਹੰਗਾਮੇ ਅਤੇ ਨਾਅਰੇਬਾਜ਼ੀ ਦੇ ਵਿਚਕਾਰ ਚੇਅਰਮੈਨ ਧਨਖੜ ਨੇ ਸਾਰੇ ਫਲੋਰ ਲੀਡਰਾਂ ਨੂੰ ਸਵੇਰੇ 11.30 ਵਜੇ ਆਪਣੇ ਚੈਂਬਰ ਵਿੱਚ ਆਉਣ ਲਈ ਕਿਹਾ ਅਤੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।