ਚੰਡੀਗੜ੍ਹ 03 ਅਗਸਤ 2022: ਪੰਜਾਬ ਸਰਕਾਰ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (Punjab Public Service Commission) ਦੇ ਮੈਂਬਰਾਂ ਦੀ ਗਿਣਤੀ ਘਟਾਈ ਗਈ ਹੈ। ਹੁਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ ‘ਚ 10 ਮੈਂਬਰ ਥਾਂ 5 ਮੈਂਬਰ ਹੋਣਗੇ। ਪੀਪੀਐਸਸੀ ਇੱਕ ਸਰਕਾਰੀ ਏਜੰਸੀ ਹੈ ਜੋ ਕਿ ਪੰਜਾਬ ਅਤੇ ਭਾਰਤ ਸਰਕਾਰ ਦੀ ਸਰਵਉੱਚ ਸੰਵਿਧਾਨਕ ਸੰਸਥਾ ਹੈ।
ਪੀਪੀਐਸਸੀ (Punjab Public Service Commission) ‘ਤੇ ਭਾਰਤ ਦੇ ਅਧਿਕਾਰ ਖੇਤਰ ਵਿੱਚ ਵੱਖ-ਵੱਖ ਸਿਵਲ ਸੇਵਾਵਾਂ ਅਤੇ ਵਿਭਾਗੀ ਅਸਾਮੀਆਂ ‘ਤੇ ਪ੍ਰਤੀਯੋਗੀ ਪ੍ਰੀਖਿਆਵਾਂ ਕਰਵਾਉਣ ਦੀ ਜ਼ਿੰਮੇਵਾਰੀ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਟੈਕਸਦਤਾਵਾਂ ਦਾ ਪੈਸਾ ਬਚਾਉਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਮਿਸ਼ਨ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲੇਗਾ।