ਚੰਡੀਗੜ੍ਹ 18 ਅਪ੍ਰੈਲ 2022: ਭਗਵੰਤ ਮਾਨ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਵਲੋਂ ਲਏ ਗਏ ਕਰਜ਼ੇ ਦੀ ਜਾਂਚ ਕਰਨ ਜਾ ਰਹੀ ਹੈ । ਇਸਦੇ ਸੰਬੰਧੀ ਆਮ ਆਦਮੀ ਪਾਰਟੀ ਦੇ ਟਵੀਟ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ। ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ? ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।
October 4, 2024 8:57 am