ਚੰਡੀਗੜ੍ਹ 02 ਸਤੰਬਰ 2022: ਪੰਜਾਬ ਦੇ ਐਕਸਾਈਜ਼ ਵਿਭਾਗ (Excise Department) ਅਤੇ ਪੰਜਾਬ ਪੁਲਿਸ ਨੇ ਅੱਜ ਦੂਜੀ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ‘ਚ ਵੱਡੀ ਤਲਾਸ਼ੀ ਮੁਹਿੰਮ ਚਲਾਈ, ਇਸ ਦੌਰਾਨ ਲੁਧਿਆਣਾ ਦੇ ਲਾਡੋਵਾਲ ਖੇਤਰ ਵਿੱਚ 145000 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਹ ਕਾਰਵਾਈ ਡਰੋਨ ਦੀ ਮਦਦ ਨਾਲ ਕੀਤੀ ਗਈ ਹੈ |
ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪਟਿਆਲਾ ਵਿੱਚ ਵੀ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ 35000 ਲੀਟਰ ਈ.ਐਨ.ਏ. ਬਰਾਮਦ ਕੀਤੀ ਹੈ। ਜਿਸ ਦੀ ਕੀਮਤ 3 ਤੋਂ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਹਰਕਤ ਵਿੱਚ ਆਏ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |
In a major drive against liquor mafia, Excise Deptt nabbed and destroyed 145000 ltr of illicit liquor from Sutlej River Bed near Ladhowal Area. Equipment used was also destroyed. @BhagwantMann Govt will continue to break the back of liquor mafia and nobody involved will be spared pic.twitter.com/Nl66mGY67Z
— Adv Harpal Singh Cheema (@HarpalCheemaMLA) September 2, 2022