High Court

ਵਿਧਾਇਕ ਪਠਾਨਮਾਜਰਾ ਦੀ ਦੂਸਰੀ ਪਤਨੀ ਨੇ ਕਾਰਵਾਈ ਦੀ ਮੰਗ ਕਰਦਿਆਂ ਹਾਈਕੋਰਟ ਦਾ ਕੀਤਾ ਰੁਖ਼

ਚੰਡੀਗੜ੍ਹ 25 ਅਗਸਤ 2022: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (MLA Harmeet Singh Pathan Majra) ਦੀ ਮੁਸ਼ਕਲਾਂ ‘ਚ ਵੱਧ ਸਕਦੀਆਂ ਹਨ | ਉਨ੍ਹਾਂ ਦੀ ਦੂਸਰੀ ਪਤਨੀ ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਪਠਾਨਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵਲੋਂ ਪਠਾਨਮਾਜਰਾ ਖ਼ਿਲਾਫ ਅੱਜ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ । ਗੁਰਪ੍ਰੀਤ ਕੌਰ ਨਾਂ ਦੀ ਔਰਤ ਨੇ ਹਰਮੀਤ ਪਠਾਨਮਾਜਰਾ ‘ਤੇ ਧੋਖਾਧੜੀ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ।

ਜਿਕਰਯੋਗ ਹੀ ਕਿ ਗੁਰਪ੍ਰੀਤ ਕੌਰ ਨਾਮ ਨੇ ਆਪਣੇ ਆਪ ਨੂੰ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਹੋਣ ਦਾ ਦਾਅਵਾ ਕੀਤਾ ਹੈ ਅਤੇ ਉਨ੍ਹਾਂ ਵੱਲੋਂ ਥਾਣਾ ਜ਼ੀਰਕਪੁਰ ਵਿਖੇ ਸ਼ਿਕਾਇਤ ਦਰਜ਼ ਕਰਵਾਈ ਹੈ | ਇਨ੍ਹਾਂ ਨੇ ਇਸ ਸ਼ਿਕਾਇਤ ‘ਚ ਉਸ ਦੇ ਪਤੀ ਵਿਧਾਇਕ ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਵੀ ਦੋਸ਼ ਲਾਇਆ ਹੈ | ਉਸ ਦਾ ਕਹਿਣਾ ਹੈ ਕਿ ਇੱਕ ਸਾਲ ਪਹਿਲਾਂ ਉਸ ਦਾ ਵਿਧਾਇਕ ਪਠਾਨਮਾਜਰਾ ਨਾਲ ਦੂਜਾ ਵਿਆਹ ਹੋਇਆ ਸੀ।

Scroll to Top