ਚੰਡੀਗੜ੍ਹ 11 ਅਕਤੂਬਰ 2022: ਸੁਪਰੀਮ ਕੋਰਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਰਿਹਾਈ ਦੀ ਪਟੀਸ਼ਨ ਉਤੇ 01 ਨਵੰਬਰ ਸੁਣਵਾਈ ਕਰੇਗੀ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਅਦਾਲਤ ਵਿੱਚ ਹਲਫ਼ਨਾਮਾ ਦਰਜ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਚੀਫ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਾਰੀਖ਼ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ ਉਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ।
October 5, 2024 11:40 pm