ਚੰਡੀਗੜ੍ਹ,15 ਫਰਵਰੀ 2022: ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਮਨੀਸ਼ਾ ਗੁਲਾਟੀ (Manisha Gulati) ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਬਣੇ ਰਹਿਣਗੇ | ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਇਸ ਦੀ ਜਾਣਕਾਰੀ ਹਾਈਕੋਰਟ ‘ਚ ਦੇ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਸੀ ਤੇ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਪਹਿਲਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ।
ਫਰਵਰੀ 23, 2025 10:14 ਬਾਃ ਦੁਃ