Vigilance Bureau

ਵਿਜੀਲੈਂਸ ਬਿਊਰੋ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ 23 ਅਗਸਤ 2022: ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਵਿਜੀਲੈਂਸ ਬਿਊਰੋ ਦੀ ਟੀਮ ਨਾਲ ਬਹਿਸ ਕੀਤੀ ਅਤੇ ਸੈਲੂਨ ’ਚ ਡੀ. ਐੱਸ. ਪੀ. ਨਾਲ ਬਦਸਲੂਕੀ ਦੀ ਵੀਡੀਓ ਵਾਇਰਲ ਹੋ ਰਹੀ ਹੈ । ਇਸਦੇ ਚੱਲਦੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਰਕਾਰੀ ਡਿਊਟੀ ’ਚ ਵਿਘਨ ਪਾਉਂਣ ‘ਤੇ ਰਵਨੀਤ ਸਿੰਘ ਬਿੱਟੂ ਖ਼ਿਲਾਫ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੂੰ ਸ਼ਿਕਾਇਤ ਦਿੱਤੀ ਹੈ |

ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਐਮਪੀ ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਦੁਰਵਿਵਹਾਰ ਕੀਤਾ ਹੈ। ਉਨ੍ਹਾਂ ਨੇ ਕਈ ਵਿਜੀਲੈਂਸ ਅਧਿਕਾਰੀਆਂ ਨਾਲ ਵੀ ਬਦਤਮੀਜ਼ੀ ਕੀਤੀ ਹੈ। ਜਦੋਂ ਉਹ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਪਹੁੰਚੇ ਤਾਂ ਰਵਨੀਤ ਸਿੰਘ ਬਿੱਟੂ (Ravneet Singh Bittu) ਆਪਣੇ ਸਮਰਥਕਾਂ ਸਮੇਤ ਉਥੇ ਪਹੁੰਚ ਗਏ ਅਤੇ ਆਸ਼ੂ ਨੂੰ ਲੈ ਜਾਣ ਤੋਂ ਰੋਕਣ ਲੱਗੇ।

Scroll to Top