ਹੈਰੋਇਨ

ਪਿੰਡ ਵਾਸੀਆਂ ਨੇ ਇੱਕ ਮੋਟਰਸਾਇਕਲ ਸਵਾਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ, ਪੁਲਿਸ ਵਲੋਂ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ 20 ਸਤੰਬਰ 2022: ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਰੋੜਾਂਵਾਲੀ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਪਿੰਡ ਦੇ ਨੌਜਵਾਨਾਂ ਨੇ ਪਿੰਡ ਦੇ ਹੀ ਇੱਕ ਮੋਟਰਸਾਇਕਲ ਸਵਾਰ ਨੂੰ ਕਾਬੂ ਕੀਤਾ, ਜਿਸ ਤੋਂ ਦੋ ਗ੍ਰਾਮ ਹੈਰੋਇਨ ਵੀ ਮਿਲੀ।

ਪਿੰਡ ਦੇ ਨੌਜਵਾਨਾਂ ਅਨੁਸਾਰ ਇਹ ਵਿਅਕਤੀ ਪਿੰਡ ‘ਚ ਚਿੱਟਾ ਸਪਲਾਈ ਕਰਦਾ ਸੀ। ਪਿੰਡ ਵਿਚ ਨੌਜਵਾਨਾਂ ਵੱਲੋਂ ਬਣਾਈ ਕਲੱਬ ਦੀ ਇਹ ਨਜਰ ‘ਚ ਸੀ | ਨੌਜਵਾਨਾਂ ਨੇ ਟਰੈਪ ਲਾ ਕੇ ਇਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਘਟਨਾ ਦੀ ਵੀਡੀਓ ਵੀ ਬਣਾਈ ਅਤੇ ਤਲਾਸ਼ੀ ਲੈਂਦਿਆ ਇਸ ਤੋਂ ਦੋ ਗ੍ਰਾਮ ਹੈਰੋਇਨ ਵੀ ਬਰਾਮਦ ਹੋਈ।

ਇਸਤੋਂ ਬਾਅਦ ਪਿੰਡ ਦੇ ਨੌਜਵਾਨਾਂ ਨੇ ਉਕਤ ਵਿਅਕਤੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ । ਕਾਬੂ ਕੀਤੇ ਨੌਜਵਾਨ ਦੀ ਪਛਾਣ ਸੁਲਤਾਨ ਸਿੰਘ ਵਾਸੀ ਰੋੜਾਂਵਾਲੀ ਵਜੋਂ ਹੋਈ ਹੈ। ਥਾਣਾ ਲੰਬੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ।

ਇਸ ਦੌਰਾਨ ਮਨਿੰਦਰ ਸਿੰਘ ਐੱਸ.ਐੱਚ.ਓ ਲੰਬੀ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਪਿੰਡ ਵਾਸੀਆਂ ਨੇ ਬੀਤੀ ਰਾਤ ਇਸ ਬਾਰੇ ਜਾਣਕਾਰੀ ਦਿੱਤੇ ਜਿਸਦੇ ਚੱਲਦੇ ਮੌਕੇ ‘ਤੇ ਪਹੁੰਚ ਕੇ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਐੱਫ ਆਈ ਆਰ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ |

Scroll to Top