ਚੰਡੀਗੜ੍ਹ 17 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਦੀ ਸੁਰੱਖਿਆ ਵਿੱਚ ਦੋ ਵਾਰ ਕੁਤਾਹੀ ਦੀ ਖ਼ਬਰਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ | ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਪੁਲਿਸ ਦਾ ਧੰਨਵਾਦੀ ਹਾਂ, ਪੰਜਾਬ ਪੁਲਿਸ ਨੇ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਹਨ, ਕੋਈ ਕੁਤਾਹੀ ਨਹੀਂ ਹੋਈ | ਉਨ੍ਹਾਂ ਨੇ ਕਿਹਾ ਕਿ ਕਈ ਵਾਰ ਰਾਹੁਲ ਗਾਂਧੀ ਲੋਕਾਂ ਨੂੰ ਮਿਲਣ ਲਈ ਆਪ ਬੁਲਾ ਲੈਂਦੇ ਹਨ |
ਜਨਵਰੀ 19, 2025 7:57 ਬਾਃ ਦੁਃ