June 16, 2024 7:52 am
ਹੀਟ ਵੇਵ

ਹੀਟ ਵੇਵ ਤੋਂ ਬਚਣ ਲਈ ਦੁਪਹਿਰ ਸਮੇਂ ਘੱਟ ਤੋਂ ਘੱਟ ਘਰ ਤੋਂ ਬਾਹਰ ਜਾਇਆ ਜਾਵੇ: ਡਾ. ਚੰਦਰ ਸ਼ੇਖਰ ਕੱਕੜ

ਫਾਜ਼ਿਲਕਾ 22 ਮਈ 2024: ਦਿਨ ਪ੍ਰਤੀ ਦਿਨ ਗਰਮੀ ਦੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਗਰਮੀ ਤੋਂ ਪ੍ਰਕੋਪ ਤੋਂ ਬਚਾਉਣ ਲਈ ਵੱਖ ਵੱਖ ਮਾਧਿਅਮ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਗਰਮੀ ਅਤੇ ਲੂ ਦੀ ਲਪੇਟ ਵਿੱਚ ਆਏ ਲੋਕਾਂ ਲਈ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀਜ਼ ਵਿੱਚ ਉਚਿਤ ਪ੍ਰਬੰਧ ਅਤੇ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਸਬੰਧੀ ਸਟਾਫ਼ ਨੂੰ ਟ੍ਰੇਨਿੰਗਾਂ ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਹਦਾਇਤ ਕੀਤੀ ਕਿ ਚੋਣਾਂ ਸਮੇਂ ਆਸ਼ਾਂ ਆਪਣੇ ਕੋਲ ਓ.ਆਰ.ਐਸ ਦੀ ਉਪਲਬਧਤਾ ਯਕੀਨੀ ਬਣਾਉਣ ਤਾਂ ਚੋਣਾਂ ਸਮੇਂ ਲੂਅ ਦੀ ਲਪੇਟ ਵਿੱਚ ਲੋਕਾਂ ਨੂੰ ਮੁੱਢਲੀ ਸਹਾਇਤਾ ਦੇ ਨਾਲ ਓ.ਆਰ.ਐਸ ਵੀ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੁਪਹਿਰ ਸਮੇਂ ਜ਼ਿਆਦਾ ਸਮਾਂ ਘਰ ਵਿੱਚ ਰਿਹਾ ਜਾਵੇ ਅਤੇ ਵੱਧ ਤੋਂ ਵੱਧ ਤਰਲ ਪਦਾਰਥ ਪੀਤੇ ਜਾਣ।

ਜਿਲ੍ਹਾ ਐਪੀਡਮੈਲੋਜਿਸਟ ਡਾ ਸੁਨੀਤਾ ਕੰਬੋਜ ਵੱਲੋਂ ਆਸ਼ਾ ਫੈਸਿਲੀਟੇਟਰਾਂ ਨੂੰ ਟ੍ਰੇਨਿੰਗ ਕਰਵਾਈ ਗਈ। ਇਸ ਸਮੇਂ ਡਾ. ਸੁਨੀਤਾ ਨੇ ਫੈਸਿਲੀਟੇਟਰਾਂ ਨੂੰ ਲੂਅ ਦੇ ਲਪੇਟ ਵਿੱਚ ਆਏ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਲਈ ਉਪਾਅ ਅਤੇ ਟ੍ਰੇਨਿੰਗ ਦਿੱਤੀ। ਉਹਨਾਂ ਘਰ ਵਿੱਚ ਓ.ਆਰ.ਐਸ ਬਨਾਉਣ ਦੀ ਵਿਧੀ ਬਾਰੇ ਵੀ ਦੱਸਿਆ ਤਾਂ ਜੋ ਘਰਾਂ ਵਿੱਚ ਆਸ਼ਾ ਇਸ ਵਿਧੀ ਬਾਰੇ ਜਾਣਕਾਰੀ ਦੇ ਸਕਣ।