Mohali

ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਦੀ ਟੈਂਕੀ ਉੱਤੇ ਚੜ੍ਹੀਆਂ PTI ਦੀਆਂ ਦੋ ਅਧਿਆਪਕ

ਚੰਡੀਗੜ੍ਹ 05 ਅਕਤੂਬਰ 2022: ਪਿਛਲੇ ਇੱਕ ਸਾਲ ਤੋਂ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰ (PTI) ਦੇ ਸਿਖਲਾਈ ਪ੍ਰਾਪਤ ਅਧਿਆਪਕਾਂ ਵਲੋਂ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |ਇਸਦੇ ਚੱਲਦੇ ਅੱਜ ਮੋਹਾਲੀ ਵਿਖੇ ਦੋ ਪੀਟੀਆਈ ਅਧਿਆਪਕ ਪੈਟਰੋਲ ਦੀਆਂ ਬੋਤਲਾਂ ਪਾਣੀ ਦੀ ਟੈਂਕੀ ਉੱਤੇ ਚੜ੍ਹ ਗਈਆਂ ਤੇ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ |

ਇਸ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਨੇ ਇਨ੍ਹਾਂ ਅਧਿਆਪਕਾਂ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਗੱਲਬਾਤ ਕਿਹਾ ਸੀ ਕਿ ਜੇਕਰ ਸੂਬੇ ਵਿੱਚ ਉਨ੍ਹਾਂ ਦੀ ‘ਆਪ’ ਸਰਕਾਰ ਬਣੀ ਤਾਂ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ | ਪਰ ਉਨ੍ਹਾਂ ਵਲੋਂ ਮੰਗ ਪੂਰੀ ਨਹੀਂ ਕੀਤੀ ਗਈ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੀਟੀਆਈ ਦੀ ਮੈਰਿਟ ਲਿਸਟ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ।

Scroll to Top