Bram Shankar Jimpa

ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 26 ਨਵੰਬਰ ਤੱਕ ਲਗਾਏ ਜਾਣਗੇ ਕੈਂਪ

ਮਾਨਸਾ 17 ਨਵੰਬਰ 2022: ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਦੇ ਆਦੇਸ਼ਾਂ ’ਤੇ ਪੰਜਾਬ ਰਾਜ ਦੇ ਹਰ ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਲਈ 100 ਫ਼ੀਸਦੀ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 26 ਨਵੰਬਰ 2022 ਤੱਕ ਵਿਸ਼ੇਸ ਮੁਹਿੰਮ ਤਹਿਤ ਕੈਂਪ ਲਗਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਇਸ ਵਿਸ਼ੇਸ ਕੈਂਪ ਮੁਹਿੰਮ ਤਹਿਤ ਯੂ.ਡੀ.ਆਈ.ਡੀ. ਕਾਰਡ ਬਣਾਉਣ ਤੋਂ ਵਾਂਝੇ ਰਹਿ ਚੁੱਕੇ ਦਿਵਿਆਂਗ ਵਿਅਕਤੀਆਂ ਲਈ 22 ਨਵੰਬਰ 2022 ਦਿਨ ਮੰਗਲਵਾਰ ਨੂੰ ਸਬ-ਡਵੀਜ਼ਨ ਹਸਪਤਾਲ ਸਰਦੂਲਗੜ੍ਹ ਅਤੇ 25 ਨਵੰਬਰ 2022 ਦਿਨ ਸ਼ੁੱਕਰਵਾਰ ਨੂੰ ਸਬ-ਡਵੀਜ਼ਨ ਹਸਪਤਾਲ ਬੁਢਲਾਡਾ ਵਿਖੇ ਸਵੇਰੇ 9.00 ਵਜੇ ਤੋਂ ਬਾਅਦਾ ਦੁਪਹਿਰ 3.00 ਵਜੇ ਤੱਕ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਜ਼ਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਨਹੀਂ ਬਣੇ, ਉਹ ਕੈਂਪ ਦੌਰਾਨ ਆਪਣੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਦੋ ਪਾਸਪੋਰਟ ਸਾਈਜ ਫੋਟੋਆਂ, ਅਸਲ ਮੈਡੀਕਲ ਸਰਟੀਫਿਕੇਟ ਅਤੇ ਅਸਲ ਆਧਾਰ ਕਾਰਡ ਲੈਕੇ ਆਉਣਾ ਲਾਜ਼ਮੀ ਹੈ।

Scroll to Top