ETT Tate Pass Teachers

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ 09 ਅਪ੍ਰੈਲ 2022: ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ (ETT TET Tate Pass Teachers) ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ ਵੱਡੀ ਗਿਣਤੀ ਇਕੱਠੇ ਹੋਏ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੋਇਆ ਬੀ ਐੱਸ ਐੱਨ ਐੱਲ ਪਾਰਕ ਤੋਂ ਫੁਹਾਰਾ ਚੌਕ ਹੁੰਦਿਆ ਹੋਇਆ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪੈਦਲ ਮਾਰਚ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸਦੇ ਚੱਲਦੇ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚੇ ਤਾਂ ਭਾਰੀ ਪੁਲੀਸ ਫੋਰਸ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ। ਜਿੱਥੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ (ETT TET Tate Pass Teachers) ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਲਾਇਕੀਆਂ ਕਾਰਨ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ 6635 ਤੇ 2364 ਪੋਸਟਾਂ ਕੋਰਟ ਕੇਸ ਵਿੱਚ ਫਸੀਆਂ ਹੋਈਆਂ ਹਨ।

ਪਰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੋਰਟ ਚ ਭਰਤੀਆਂ ਨੂੰ ਬਾਹਰ ਕੱਢਣ ਲਈ ਕੋਈ ਵੀ ਪਹਿਲਕਦਮੀ ਨਹੀਂ ਕੀਤੀ ਜਾ ਰਹੀ ਤੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ। ਪਰ ਉਸ ਦਾ ਹਾਲੇ ਤੱਕ ਆਨਲਾਈਨ ਪੋਰਟਲ ਵੀ ਨਹੀਂ ਖੋਲ੍ਹਿਆ ਗਿਆ। ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

Scroll to Top