'Agneepath' scheme

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ‘ਅਗਨੀਪਥ’ ਸਕੀਮ ਦੇ ਫ਼ੈਸਲੇ ਦਾ ਸਵਾਗਤ

ਚੰਡੀਗੜ੍ਹ 17 ਜੂਨ 2022: ਕੇਂਦਰ ਸਰਕਾਰ ਵਲੋਂ ਰੱਖਿਆ ਬਲਾਂ ਵਿੱਚ ਭਰਤੀ ਦੀ ‘ਅਗਨੀਪਥ’ ਸਕੀਮ (Agneepath’ scheme) ਦਾ ਦੇਸ਼ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ | ਇਸਦੇ ਨਾਲ ਹੀ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਵੀ ਸਕੀਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ |

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਟਵੀਟ ਕਰਦਿਆਂ  ਕੇਂਦਰ ਸਰਕਾਰ ਵੱਲੋਂ ਅਗਨੀਪਥ ਯੋਜਨਾ ਤਹਿਤ ਭਰਤੀ ਲਈ ਉਮਰ ਹੱਦ 21 ਤੋਂ ਵਧਾ ਕੇ 23 ਸਾਲ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਹੈ ਕਿ ਕੋਰੋਨਾ ਕਾਰਨ ਦੋ ਸਾਲ ਭਰਤੀ ਨਹੀਂ ਹੋ ਸਕੀ ਸੀ ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾ ਦੇ ਲਾਭ ਵਾਸਤੇ ਉਮਰ ਹੱਦ ਵਧਾ ਕੇ 23 ਸਾਲ ਕਰਨ ਦਾ ਫ਼ੈਸਲਾ ਕੀਤਾ ਹੈ।

 

Scroll to Top