Latifpura

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ CM ਮਾਨ ਨੂੰ ਲਿਖੀ ਚਿੱਠੀ, ਲਤੀਫਪੁਰਾ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਦੀ ਕੀਤੀ ਅਪੀਲ

ਚੰਡੀਗੜ੍ਹ 28 ਦਸੰਬਰ 2022: ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਜਿਸ ਰਾਹੀਂ ਉਨ੍ਹਾਂ ਨੇ ਮੁੱਖ ਮੰਤਰੀ ਮੰਤਰੀ ਮਾਨ ਦਾ ਧਿਆਨ ਜਲੰਧਰ ਦੇ ਪਿੰਡ ਲਤੀਫਪੁਰਾ ਵੱਲ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਪਿੰਡ ਲਤੀਫਪੁਰਾ (Latifpura) ਵਿੱਚ ਪ੍ਰਸ਼ਾਸਨ ਵੱਲੋਂ ਚਲਾਈ ਗਈ ਢਾਹੁਣ ਮੁਹਿੰਮ ਨੇ ਕਈ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ।

ਘਰ ਢਾਹੁਣ ਦੀ ਮੁਹਿੰਮ ਪ੍ਰਤੀਕੂਲ ਮੌਸਮ ਦੇ ਦੌਰਾਨ ਅਤੇ ਸਹੀ ਹੱਦਬੰਦੀ ਦੇ ਬਿਨਾਂ ਚਲਾਈ ਗਈ ਸੀ। ਜਿਸਦੇ ਚੱਲਦੇ ਬਜ਼ੁਰਗ, ਬੱਚੇ ਅਤੇ ਔਰਤਾਂ ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਹੇਠ ਸੌਣ ਲਈ ਮਜਬੂਰ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਲਤੀਫਪੁਰਾ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮੁੜ ਵਸੇਬੇ ਅਤੇ ਢੁਕਵੇਂ ਮੁਆਵਜ਼ੇ ਦੀ ਲੋੜ ਹੈ। ਸੋਮ ਪ੍ਰਕਾਸ਼ ਨੇ ਮੁੱਖ ਮੰਤਰੀ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਘੋਖ ਕਰਨ ਅਤੇ ਲਤੀਫਪੁਰਾ ਦੇ ਪੀੜਤ ਪਰਿਵਾਰਾਂ ਦੇ ਤੁਰੰਤ ਮੁੜ ਵਸੇਬੇ ਲਈ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ |

Latifpura

 

Scroll to Top