ਚੰਡੀਗ੍ਹੜ 26 ਅਕਤੂਬਰ 2022: ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਲੰਗਰ ਛਕਿਆ | ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਰੀ ਸੁਰੱਖਿਆ ਪ੍ਰਬੰਧ ਕੀਤਾ ਗਿਆ ਹੈ | ਇਸਦੇ ਨਾਲ ਹੀ ਜਗਦੀਪ ਧਨਖੜ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਰਹੇ | ਇਸਦੇ ਨਾਲ ਹੀ ਉਪ ਰਾਸ਼ਟਰਪਤੀ ਜਗਦੀਸ਼ ਧਨਖੜ ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਇਸ ਤੋਂ ਬਾਅਦ ਪਵਿੱਤਰ ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ |
ਜਨਵਰੀ 18, 2025 10:39 ਪੂਃ ਦੁਃ