Vice President Venkaiah Naidu

ਰਾਜ ਸਭਾ ‘ਚ ਵਿਦਾਇਗੀ ਮੌਕੇ ਭਾਵੁਕ ਹੋਏ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ

ਚੰਡੀਗੜ੍ਹ 08 ਅਗਸਤ 2022: ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ (Vice President Venkaiah Naidu) ਨੂੰ ਰਾਜ ਸਭਾ ਵਿੱਚ ਅੱਜ ਯਾਨੀ ਸੋਮਵਾਰ ਨੂੰ ਵਿਦਾਇਗੀ ਦਿੱਤੀ । ਨਾਇਡੂ ਦਾ ਕਾਰਜਕਾਲ ਬੁੱਧਵਾਰ ਨੂੰ ਖ਼ਤਮ ਹੋ ਰਿਹਾ ਹੈ। ਇਸਦੇ ਨਾਲ ਹੀ ਹੁਣ ਜਗਦੀਪ ਧਨਖੜ 11 ਅਗਸਤ ਨੂੰ ਉਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ।

ਇਸ ਮੌਕੇ ਰਾਜ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਅੱਜ ਸਦਨ ‘ਚ ਸਪੀਕਰ, ਰਾਸ਼ਟਰਪਤੀ ਉਹੀ ਲੋਕ ਹਨ, ਜਿਨ੍ਹਾਂ ਦਾ ਜਨਮ ਆਜ਼ਾਦ ਭਾਰਤ ‘ਚ ਹੋਇਆ ਸੀ। ਉਨ੍ਹਾਂ ਕਿਹਾ ਨਾਇਡੂ ਦੇਸ਼ ਦੇ ਅਜਿਹੇ ਉਪ ਰਾਸ਼ਟਰਪਤੀ ਹਨ, ਜਿਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਲਈ ਕੰਮ ਕੀਤਾ। ਨੌਜਵਾਨ ਸੰਸਦ ਮੈਂਬਰਾਂ ਨੂੰ ਵੀ ਸਦਨ ਵਿੱਚ ਪ੍ਰਮੋਟ ਕੀਤਾ । ਨੌਜਵਾਨਾਂ ਦੇ ਲਈ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਦੌਰਾ ਜਾਰੀ ਰੱਖੇ ।

ਇਸ ਮੌਕੇ ਤ੍ਰਿਣਮੂਲ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਵੈਂਕਈਆ ਨਾਇਡੂ ਦੇ ਬਚਪਨ ਦੀ ਕਹਾਣੀ ਸੁਣਾਈ। ਉਨ੍ਹਾਂ ਕਿਹਾ ਕਿ ਜਦੋਂ ਨਾਇਡੂ ਮਹਿਜ਼ ਇੱਕ ਸਾਲ ਦੇ ਸਨ ਤਾਂ ਉਨ੍ਹਾਂ ਦੀ ਮਾਂ ਦੀ ਮੌਤ ਹੋ ਗਈ ਸੀ। ਇਹ ਸੁਣ ਕੇ ਨਾਇਡੂ ਭਾਵੁਕ ਹੋ ਗਏ।

Scroll to Top