ਚੰਡੀਗੜ 05 ਅਕਤੂਬਰ 2022: ਪੰਜਾਬ ਵਿਚ ਵੱਡੇ ਸਿਆਸੀ ਚਿਹਰੇ ਤੇ ਅਫ਼ਸਰ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਹਨ, ਇਸਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ (MLA Barindermeet Singh Pahra) ਨੂੰ ਜਾਂਚ ਦੇ ਘੇਰੇ ‘ਚ ਲਿਆ ਹੈ | ਵਿਜੀਲੈਂਸ ਨੇ ਗੁਰਦਾਸਪੁਰ ਦੇ ਇੱਕ ਬੈਂਕ ਨੂੰ ਪੱਤਰ ਲਿਖ ਕੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਰਿਵਾਰ ਦੇ 8 ਮੈਂਬਰਾਂ ਦੇ ਬੈਂਕ ਖਾਤਿਆਂ ਅਤੇ ਲਾਕਰਾਂ ਦਾ ਵੇਰਵਾ ਮੰਗਿਆ | ਇਸ ਮਾਮਲੇ ਨੂੰ ਲੈ ਕੇ ਵਿਜੀਲੈਂਸ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ |
ਜਨਵਰੀ 19, 2025 10:29 ਪੂਃ ਦੁਃ