Kerur

ਕਰਨਾਟਕ ‘ਚ ਦੋ ਗੁੱਟਾਂ ਵਿਚਾਲੇ ਭੜਕੀ ਹਿੰਸਾ, ਸ਼ਹਿਰ ‘ਚ ਧਾਰਾ 144 ਲਾਗੂ

ਚੰਡੀਗੜ੍ਹ 07 ਜੁਲਾਈ 2022: ਕਰਨਾਟਕ ਦੇ ਬਗਲਕੋਟ ਦੇ ਕੇਰੂਰ (Kerur) ‘ਚ ਬੀਤੇ ਬੁੱਧਵਾਰ ਸ਼ਾਮ ਨੂੰ ਦੋ ਗੁੱਟਾਂ ਵਿਚਾਲੇ ਝੜਪ ਤੋਂ ਬਾਅਦ ਹਿੰਸਾ ਭੜਕ ਉੱਠੀ ਸੀ । ਇਸ ਹਿੰਸਕ ਝੜਪ ‘ਚ ਤਿੰਨ ਜਣੇ ਜ਼ਖਮੀ ਹੋਏ ਹਨ। ਇਸ ਦੌਰਾਨ ਮੌਜੂਦਾ ਸਥਿਤੀ ‘ਤੇ ਕਾਬੂ ਪਾਉਣ ਲਈ ਸ਼ੁੱਕਰਵਾਰ ਤੱਕ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਨੇ ਇਕ-ਦੂਜੇ ‘ਤੇ ਔਰਤਾਂ ਨਾਲ ਛੇੜਛਾੜ ਦੇ ਦੋਸ਼ ਲਾਏ ਹਨ। ਇਸ ਨੂੰ ਲੈ ਕੇ ਬਹਿਸ ਹਿੰਸਾ ਵਿੱਚ ਬਦਲ ਗਈ।

ਦੱਸਿਆ ਜਾ ਰਿਹਾ ਹੈ ਕਿ ਦੋ ਗੁੱਟਾਂ ਵਿਚਾਲੇ ਬਹਿਸ ਤੋਂ ਬਾਅਦ ਕਈ ਥਾਵਾਂ ‘ਤੇ ਕੁਝ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ | ਹਾਲਾਤਾ ਦੇ ਮੱਦੇਨਜ਼ਰ ਕੇਰੂਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਕਰ ਦਿੱਤੀ ਹੈ | ਬਗਲਕੋਟ ਦੇ ਕੁਲੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ 8 ਜੁਲਾਈ ਨੂੰ ਸਵੇਰੇ 8 ਵਜੇ ਤੱਕ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਨੇ ਘਟਨਾ ਦੇ ਸਬੰਧ ਵਿੱਚ 10 ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਤੋਂ ਤੁਰੰਤ ਬਾਅਦ ਬਦਮਾਸ਼ਾਂ ਦੇ ਇੱਕ ਸਮੂਹ ਨੇ ਬਾਜ਼ਾਰ ਵਿੱਚ ਦਾਖਲ ਹੋ ਕੇ ਵਾਹਨਾਂ ਨੂੰ ਅੱਗ ਲਗਾ ਦਿੱਤੀ।

Scroll to Top