kunwar vijay partap singh

ਇਸ ਵਾਰ ਵੋਟਰ ਜਾਗਰੂਕ ਹੋ ਚੁੱਕਾ ਹੈ ਪੈਸੇ ਲੈ ਕੇ ਨਹੀਂ ਪਾਵੇਗਾ ਵੋਟ: ਕੁੰਵਰ ਵਿਜੇ ਪ੍ਰਤਾਪ ਸਿੰਘ

ਅੰਮ੍ਰਿਤਸਰ 03 ਫਰਵਰੀ 2022: ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਸਿਆਸੀ ਗਲਿਆਰਾ ਭਖਦਾ ਹੋਇਆ ਨਜ਼ਰ ਆ ਰਿਹਾ ਹੈ ਉੱਥੇ ਹੀ ਆਪਣੇ ਵੋਟਰਾਂ ਨੂੰ ਭਰਮਾਉਣ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਹਰ ਇੱਕ ਹੀਲਾ ਤੇ ਵਸੀਲਾ ਵਰਤਿਆ ਜਾ ਰਿਹਾ ਹੈ ਉਥੇ ਹੀ ਗੱਲ ਕੀਤੀ ਜਾਵੇ ਅੰਮ੍ਰਿਤਸਰ (Amritsar) ਦੀ ਤਾਂ ਅੰਮ੍ਰਿਤਸਰ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਪੁੱਤਰ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ ਜਿਸ ਵਿੱਚ ਉਨ੍ਹਾਂ ਵੱਲੋਂ ਹਜ਼ਾਰ ਰੁਪਏ ਦੇ ਕੇ ਵੋਟ ਖਰੀਦਣ ਦੀ ਗੱਲ ਕਹੀ ਜਾ ਰਹੀ ਸੀ ਜਦੋਂ ਉਸ ਦਾ ਜਵਾਬ ਦਿੰਦੇ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Partap Singh) ਨੇ ਕਿਹਾ ਹੈ ਕੀ ਲੋਕ ਇਸ ਵਾਰ ਸਿਆਣੇ ਹੋ ਚੁੱਕੇ ਹਨ ਅਤੇ ਕੋਈ ਵੀ ਵਿਅਕਤੀ ਪੈਸੇ ਲੈ ਕੇ ਵੋਟ ਨਹੀਂ ਪਾਵੇਗਾ |

ਅੰਮ੍ਰਿਤਸਰ (Amritsar) ਦੇ ਉੱਤਰੀ ਹਲਕੇ ਦੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਪੁੱਤਰ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਹਿ ਰਿਹਾ ਹੈ ਕਿ ਹਜ਼ਾਰ ਰੁਪਏ ਦੇ ਕੇ ਸਲੱਮ ਏਰੀਏ ਵਿੱਚੋਂ ਵੋਟ ਖ਼ਰੀਦੀ ਜਾ ਸਕਦੀ ਹੈ ਜਿਸ ਤੇ ਬੋਲਦੇ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਲੋਗ ਅਤੇ ਵੋਟਰ ਇਸ ਵਾਰ ਸਿਆਣੇ ਹੋ ਚੁੱਕੇ ਹਨ ਅਤੇ ਲੋਕ ਪੈਸੇ ਲੈ ਕੇ ਵੀ ਇਨ੍ਹਾਂ ਨੂੰ ਵੋਟ ਨਹੀਂ ਪਾਉਣਗੇ ਉੱਥੇ ਹੀ ਲਗਾਤਾਰ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਕਾਲੀ ਦਲ ਦੇ ਨੇਤਾ ਤੇ ਸ਼ਬਦੀ ਹਮਲੇ ਵੀ ਕੀਤੇ ਗਏ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਜੋ ਗ਼ਰੀਬ ਲੋਕ ਹਨ ਉਨ੍ਹਾਂ ਵਾਸਤੇ 500 ਅਤੇ ਹਜ਼ਾਰ ਦੀ ਰਕਮ ਬਹੁਤ ਵੱਡੀ ਰਕਮ ਹੈ ਅਤੇ ਲੋਕ ਜਿੱਥੇ ਪੈਸੇ ਲੈਣਗੇ ਉੱਥੇ ਸਿਆਣੇ ਵੀ ਹੋ ਚੁੱਕੇ ਹਨ ਅਤੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਜ਼ਰੂਰ ਭੇਜਣਗੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਕਦੀ ਵੀ ਇਨ੍ਹਾਂ ਲੋਕਾਂ ਨੂੰ ਵੋਟ ਨਾ ਪਾਉਣ ਕਿਉਂਕਿ ਇਨ੍ਹਾਂ ਵੱਲੋਂ ਨਸ਼ਾ ਤਸਕਰੀ ਦੇ ਵਿਚ ਪੈਸੇ ਕਮਾਏ ਹੋਏ ਹਨ ਅਤੇ ਉਨ੍ਹਾਂ ਵੱਲੋਂ ਉਹੀ ਪੈਸੇ ਹੁਣ ਵੋਟਾਂ ਵਿਚ ਇਸਤੇਮਾਲ ਕੀਤੇ ਜਾਣਗੇ ਅਤੇ ਅਗਰ ਦੁਬਾਰਾ ਤੋਂ ਉਹ ਜਿੱਤ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਦੇ ਬੱਚੇ ਦੁਬਾਰਾ ਉਨ੍ਹਾਂ ਕੋਈ ਨਸ਼ਾ ਖਰੀਦ ਕੇ ਪੀਣਗੇ ਉੱਥੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲਗਾਤਾਰ ਹੀ ਸੁਨੀਲ ਦੱਤੀ ਅਤੇ ਅਕਾਲੀ ਦਲ ਦੇ ਨੇਤਾ ਅਨਿਲ ਜੋਸ਼ੀ ਨੂੰ ਘੇਰਦੇ ਹੋਏ ਨਜ਼ਰ ਵੀ ਆਏ

ਇੱਥੇ ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਦੇ ਪੁੱਤਰ ਦੀਆਂ ਤਸਵੀਰਾਂ ਅਤੇ ਉਸ ਦੀ ਨੂੰਹ ਦੀ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ ਵਿੱਚ ਉਨ੍ਹਾਂ ਵੱਲੋਂ ਲੋਕਾਂ ਨੂੰ ਹਜ਼ਾਰ ਰੁਪਿਆ ਦੇ ਕੇ ਵੋਟ ਪਾਉਣ ਦੀ ਗੱਲ ਕਹੀ ਜਾ ਰਹੀ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਜੋ ਲੋਕ ਗ਼ਰੀਬ ਹਨ ਉਨ੍ਹਾਂ ਵਾਸਤੇ ਹਜ਼ਾਰ ਰੁਪਏ ਦੇ ਕੇ ਵੋਟ ਖ਼ਰੀਦਣੀ ਸੌਖੀ ਹੈ ਜਿਸ ਦਾ ਪਲਟਵਾਰ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਲੋਕ ਹੁਣ ਸਿਆਣੇ ਹੋ ਚੁੱਕੇ ਹਨ ਅਤੇ ਲੋਕ ਪੈਸਾ ਲੈ ਕੇ ਵੋਟ ਸਿਰਫ ਸਿਰਫ ਆਮ ਆਦਮੀ ਪਾਰਟੀ ਨੂੰ ਹੀ ਪਾਉਣਗੇ ਤਾਂ ਜੋ ਕਿ ਪੰਜਾਬ ਦਾ ਭਵਿੱਖ ਸੁਖਾਲਾ ਹੋ ਸਕੇ

Scroll to Top