ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ, ਅਲਰਟ ਜਾਰੀ

ਚੰਡੀਗੜ੍ਹ 02 ਅਗਸਤ 2022: ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ‘ਚ ਆਉਣ ਆਲੇ ਦਿਨਾਂ ‘ਚ ਭਾਰੀ ਬਾਰਿਸ਼ ਪੈ ਸਕਦੀ ਹੈ | ਇਸਦੇ ਨਾਲ ਹੀ ਮੌਸਮ ਵਿਭਾਗ ਵਲੋਂ ਚੰਡੀਗੜ੍ਹ ਨੇ ਪਠਾਨਕੋਟ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਗੁਰਦਾਸਪੁਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਪਟਿਆਲਾ ਸਮੇਤ ਸੂਬੇ ਦੇ ਹੋਰ ਜ਼ਿਲਿਆਂ ‘ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਵੱਧ ਤੋਂ ਵੱਧ ਤਾਪਮਾਨ 32-34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25-27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਪਿਛਲੇ ਦਿਨਾਂ ‘ਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀਆਂ ਸਥਿਤੀ ਪੈਦਾ ਹੋ ਗਈ ਸੀ | ਕਈ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਹੋਇਆ |

Scroll to Top