Site icon TheUnmute.com

ਮਣੀਪੁਰ ‘ਚ ਕੁਕੀ ਅੱ.ਤਿ.ਵਾ.ਦੀ.ਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, 1 ਜਵਾਨ ਜ਼.ਖ਼.ਮੀ

11 ਨਵੰਬਰ 2024: ਕੁਕੀ ਦਹਿਸ਼ਤਗਰਦਾਂ  ਨੇ ਐਤਵਾਰ ਨੂੰ ਮਣੀਪੁਰ ਦੇ ਇੰਫਾਲ ਪੂਰਬ ਦੇ ਮੇਤੇਈ ਦੇ ਪ੍ਰਭਾਵ ਵਾਲੇ ਪਿੰਡ ਸਨਸਾਬੀ ‘ਤੇ ਹਮਲਾ ਕੀਤਾ। ਪੁਲਿਸ ਨੇ ਦੱਸਿਆ ਕਿ ਹਥਿਆਰਬੰਦ ਅੱਤਵਾਦੀਆਂ ਨੇ ਪਹਿਲਾਂ ਝੋਨੇ ਦੀ ਕਟਾਈ ਕਰ ਰਹੇ ਮੇਈਟੀ ਦੇ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਅਤੇ ਫਿਰ ਬੰਬ ਸੁੱਟੇ।

ਹਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਬੀਐਸਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਜਿਸ ਤੋਂ ਬਾਅਦ ਦਹਿਸ਼ਤਗਰਦਾਂ ਅਤੇ ਬੀਐਸਐਫ ਦੇ ਜਵਾਨਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। 40 ਮਿੰਟ ਤੱਕ ਚੱਲੀ ਗੋਲੀਬਾਰੀ ਵਿੱਚ ਬੀਐਸਐਫ ਦੀ ਚੌਥੀ ਮਹਾਰ ਰੈਜੀਮੈਂਟ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਮਣੀਪੁਰ ਵਿੱਚ 8 ਤੋਂ 10 ਨਵੰਬਰ ਦਰਮਿਆਨ 3 ਦਿਨਾਂ ਵਿੱਚ 7 ​​ਹਮਲੇ ਹੋਏ। ਇਨ੍ਹਾਂ ਹਮਲਿਆਂ ਵਿੱਚ ਬੀਐਸਐਫ ਦੇ ਇੱਕ ਜਵਾਨ ਦੇ ਜ਼ਖ਼ਮੀ ਹੋਣ ਤੋਂ ਇਲਾਵਾ 2 ਔਰਤਾਂ ਦੀ ਮੌਤ ਹੋ ਗਈ ਹੈ। ਅੱਤਵਾਦੀਆਂ ਦੀ ਗੋਲੀਬਾਰੀ ‘ਚ ਇਕ ਡਾਕਟਰ ਦੀ ਵੀ ਮੌਤ ਹੋ ਗਈ ਹੈ।

Exit mobile version