Bassi Pathana

ਬੱਸੀ ਪਠਾਣਾਂ ‘ਚ ਪੁਲਿਸ ਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰਾਂ ਦੀ ਮੌਤ

ਚੰਡੀਗੜ, 22 ਫਰਵਰੀ 2023: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਲਕਾ ਬੱਸੀ ਪਠਾਣਾਂ (Bassi Pathana) ਵਿੱਚ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ ਗੈਂਗਸਟਰ ਸਟਰਾਈਕ ਫੋਰਸ ਦੀ ਅਗਵਾਈ ਵਿੱਚ ਇੱਕ ਆਪ੍ਰੇਸ਼ਨ ਤਹਿਤ ਪੁਲਿਸ ਅਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲਾ ਦੀ ਖ਼ਬਰ ਹੈ | ਇਸ ਵਿੱਚ ਦੋ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਏ ਹਨ, ਜਦੋਂ ਕਿ ਦੋ ਕਥਿਤ ਗੈਂਗਸਟਰ ਮਾਰੇ ਗਏ ਹਨ ਅਤੇ ਇੱਕ ਗੈਂਗਸਟਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਦੱਸਿਆ ਜਾ ਰਿਹਾ ਹੈ ਗੈਂਗਸਟਰ ਤੇਜਿੰਦਰ ਸਿੰਘ ਮਹਿਮਦਪੁਰੀਆ ਉਰਫ਼ ਤੇਜ਼ਾ ਸਮੇਤ 2 ਗੈਂਗਸਟਰ ਇਸ ਐਨਕਾਉਂਟਰ ਵਿੱਚ ਮਾਰੇ ਗਏ ਹਨ | ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਥਾਰ ਜੀਪ ਫਗਵਾੜਾ ਨੇੜੇ ਤੋਂ ਲੁੱਟੀ ਗਈ ਸੀ। ਤੇਜਾ ਗੈਂਗਸਟਰ ਅਤੇ ਉਸਦੇ ਸਾਥੀ ਇਸ ਵਿੱਚ ਸਨ। ਜਦੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਵਿਅਕਤੀਆਂ ਨੇ ਪੁਲਿਸ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਜਿਸਦੇ ਕਾਰਨ ਪੁਲਿਸ ਨੂੰ ਗੋਲੀ ਚਲਾਉਣੀ ਪਈ। ਇਸ ‘ਚ ਗੈਂਗਸਟਰ ਤੇਜਾ ਤੇ ਉਸ ਦਾ ਸਾਥੀ ਮਾਰਿਆ ਗਿਆ। ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਏਡੀਜੀਪੀ ਨੇ ਦੱਸਿਆ ਕਿ ਇਹਨਾਂ ਦਾ ਮੁੱਖ ਦਫ਼ਤਰ ਨਵਾਂ ਸ਼ਹਿਰ ਵਿੱਚ ਹੈ।

Scroll to Top