Encounter

ਜਲੰਧਰ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ, ਇੱਕ ਤਸਕਰ ਜ਼ਖਮੀ

ਚੰਡੀਗੜ੍ਹ, 28 ਅਗਸਤ, 2024: ਜਲੰਧਰ ‘ਚ ਪੁਲਿਸ ਅਤੇ ਕਥਿਤ ਨਸ਼ਾ ਤਸਕਰਾਂ (Drug smuggler) ਵਿਚਾਲੇ ਮੁੱਠਭੇੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੁੱਠਭੇੜ ਦੌਰਾਨ ਇੱਕ ਕਥਿਤ ਨਸ਼ਾ ਤਸਕਰ ਨੂੰ ਗੋਲੀ ਲੱਗੀ ਹੈ | ਇਹ ਮੁੱਠਭੇੜ ਜਲੰਧਰ ਦੇ ਪੌਸ਼ ਇਲਾਕੇ ‘ਚ ਹੋਈ ਹੈ |

ਜਾਣਕਾਰੀ ਮੁਤਾਬਕ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਚਲਾਈ ਮੁਹਿੰਮ ਤਹਿਤ ਪੁਲਿਸ ਸੂਚਨਾ ਮਿਲੀ ਸੀ ਕਿ ਕੁਝ ਤਸਕਰ ਸ਼ਹਿਰ ‘ਚ ਨਸ਼ਾ ਸਪਲਾਈ ਕਰਨ ਲਈ ਆ ਰਹੇ ਹਨ। ਪੁਲਿਸ ਟੀਮ ਨੇ ਨਸ਼ਾ ਤਸਕਰਾਂ ਦਾ ਪਿੱਛਾ ਕੀਤਾ | ਪੁਲਿਸ ਟੀਮ ਨੂੰ ਦੇਖ ਕੇ ਨਸ਼ਾ ਤਸਕਰਾਂ ਨੇ ਪੁਲਿਸ ‘ਤੇ ਕਥਿਤ ਤੌਰ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਗੋਲੀਬਾਰੀ ‘ਚ ਇੱਕ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਮੁਲਜ਼ਮ ਕੋਲੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Scroll to Top