ਮੋਹਾਲੀ, 12 ਨਵੰਬਰ 2025: ਮੋਹਾਲੀ ਦੇ ਡੇਰਾਬੱਸੀ ਇਲਾਕੇ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ | ਇਸ ਪੁਲਿਸ ਮੁਕਾਬਲੇ ‘ਚ ਦੋ ਬਦਮਾਸ਼ ਜ਼ਖਮੀ ਹੋਏ ਹਨ | ਪੁਲਿਸ ਮੁਤਾਬਕ ਉਕਤ ਬਦਮਾਸ਼ ਗੈਂਗਸਟਰ ਲਾਰੈਂਸ-ਗੋਲਡੀ ਢਿੱਲੋਂ ਗੈਂਗ ਦੇ ਦੱਸੇ ਜਾ ਰਹੇ ਹਨ |
ਬਦਮਾਸ਼ਾਂ ਦੋਵਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਸੁਪਰਡੈਂਟ (ਦਿਹਾਤੀ) ਮਨਪ੍ਰੀਤ ਸਿੰਘ ਨਿੱਜੀ ਤੌਰ ‘ਤੇ ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਪੁੱਛਗਿੱਛ ਤੋਂ ਬਾਅਦ ਛੇਤੀ ਹੀ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ।
ਰਿਪੋਰਟਾਂ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਮੋਟਰਸਾਈਕਲ ‘ਤੇ ਕਿਸੇ ਸਥਾਨ ਵੱਲ ਜਾ ਰਹੇ ਸਨ। ਪੁਲਿਸ ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰ ਲਈ। ਜਦੋਂ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਕਥਿਤ ਤੌਰ ‘ਤੇ ਗੋਲੀਬਾਰੀ ਕਰ ਦਿੱਤੀ। ਇਸਦੇ ਜਵਾਬ ‘ਚ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ |
ਜ਼ਖਮੀਆਂ ਦੀ ਪਛਾਣ ਅਮਨ ਅਤੇ ਸ਼ਰਨਜੀਤ ਉਰਫ਼ ਸੰਨੀ ਵਜੋਂ ਹੋਈ ਹੈ, ਦੋਵੇਂ ਮੋਹਾਲੀ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਉਨ੍ਹਾਂ ਵਿਰੁੱਧ ਸੋਹਾਣਾ ਅਤੇ ਫੇਜ਼ 1 ਥਾਣਿਆਂ ‘ਚ ਅਸਲਾ ਐਕਟ ਤਹਿਤ ਦੋ ਮਾਮਲੇ ਦਰਜ ਹਨ।
Read More: ਖਰੜ ਨੇੜੇ ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਇੱਕ ਮੁਲਜ਼ਮ ਜ਼ਖਮੀ




