Site icon TheUnmute.com

ਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਦੋ ਬਦਮਾਸ਼ਾਂ ਦੀ ਮੌਤ

Ludhiana

ਚੰਡੀਗੜ੍ਹ, 29 ਨਵੰਬਰ 2023: ਲੁਧਿਆਣਾ-ਦੋਰਾਹਾ ਦੇ ਟਿੱਬਾ ਪੁਲ ਨੇੜੇ ਲੁਧਿਆਣਾ (Ludhiana) ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਹੋਇਆ ਹੈ | ਇਸ ਮੁਕਾਬਲੇ ‘ਚ ਦੋ ਬਦਮਾਸ਼ ਮਾਰੇ ਗਏ ਹਨ | ਜਾਣਕਾਰੀ ਮੁਤਾਬਕ ਮਾਰੇ ਗਏ ਬਦਮਾਸ਼ਾਂ ਦੀ ਪਛਾਣ ਸੰਜੀਵ ਕੁਮਾਰ ਸੰਜੂ ਤੇ ਸੁਭਮ ਗੋਪੀ ਵਜੋਂ ਹੋਈ ਹੈ। ਇਸ ਮੁਕਾਬਲੇ ਵਿੱਚ ਇਕ ਪੁਲਿਸ ਮੁਲਾਜ਼ਮ ਵੀ ਜਖਮੀ ਹੋ ਗਿਆ ਹੈ। ਇਸ ਸਬੰਧੀ ਸੂਚਨਾ ਮਿਲਣ ‘ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ ‘ਤੇ ਪਹੁੰਚ ਗਏ ਹਨ। ਇਹ ਮੁਕਾਬਲਾ ਦੋਰਾਹਾ ਨੇੜੇ ਸ਼ਾਮ 5.50 ਵਜੇ ਹੋਇਆ।

ਦੱਸਿਆ ਆ ਰਿਹਾ ਹੈ ਕਿ ਪੁਲਿਸ ਇੰਨਾਂ ਬਦਮਾਸ਼ਾਂ ਦੀ ਲੋਕੇਸ਼ਨ ਦਾ ਟਰੇਸ ਕਰਦੇ ਹੋਏ ਇਨ੍ਹਾਂ ਦਾ ਪਿੱਛਾ ਕੀਤਾ ਤਾਂ ਦੋਵੇਂ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ। ਜਵਾਬੀ ਗੋਲੀਬਾਰੀ ‘ਚ ਪੁਲਿਸ ਨੇ ਗੈਂਗਸਟਰ ਨੂੰ ਗੋਲੀ ਮਾਰ ਦਿੱਤੀ। ਜਿਕਰਯੋਗ ਹੈ ਕਿ 17 ਨਵੰਬਰ ਨੂੰ ਸੱਤ ਬਦਮਾਸ਼ਾਂ ਨੇ ਲੁਧਿਆਣਾ ਦੇ ਹੌਜ਼ਰੀ ਕਾਰੋਬਾਰੀ ਸੰਭਵ ਜੈਨ ਨੂੰ ਅਗਵਾ ਕਰ ਲਿਆ ਸੀ। ਜਦੋਂ ਇਨ੍ਹਾਂ ਦੇ ਪਿੱਛੇ ਪੁਲਿਸ ਲੱਗ ਗਈ ਸੀ ਤਾਂ ਬਦਮਾਸ਼ਾਂ ਨੇ ਵਪਾਰੀ ਦੇ ਪੈਰ ਵਿੱਚ ਗੋਲੀ ਮਾਰ ਕੇ ਉਸ ਨੂੰ ਛੱਡ ਕੇ ਭੱਜ ਗਏ ਸਨ। ਪੁਲਿਸ ਨੇ ਕਾਰਵਾਈ ਕਰਦਿਆਂ 7 ਵਿਚੋਂ 5 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ 2 ਦਾ ਐਨਕਾਊਂਟਰ ਕਰ ਦਿੱਤਾ ਹੈ ।

ਪੁਲਿਸ (Ludhiana) ਨੇ ਦੱਸਿਆ ਕਿ ਇਹ ਗੈਂਗਸਟਰ ਕਾਰੋਬਾਰੀ ਸੰਭਵ ਜੈਨ ਦੇ ਕੇਸ ਵਿੱਚ ਲੋੜੀਂਦੇ ਸਨ। ਇਸ ਮਾਮਲੇ ‘ਚ 5 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬੁੱਧਵਾਰ ਨੂੰ ਸੀਆਈਏ ਦੀ ਟੀਮ ਸੰਜੂ ਅਤੇ ਗੋਪੀ ਦਾ ਪਿੱਛਾ ਕਰ ਰਹੀ ਸੀ। ਕਰਾਸ ਫਾਇਰਿੰਗ ਵਿੱਚ ਦੋਵਾਂ ਨੂੰ ਗੋਲੀਆਂ ਲੱਗੀਆਂ ਅਤੇ ਇੱਕ ਏਐਸਆਈ ਨੂੰ ਵੀ ਗੋਲੀ ਲੱਗੀ। ਇਨ੍ਹਾਂ ਬਦਮਾਸ਼ਾਂ ਦਾ ਕਾਫ਼ੀ ਅਪਰਾਧਿਕ ਰਿਕਾਰਡ ਹੈ।

 

 

 

Exit mobile version