July 7, 2024 10:20 pm
Encounter

ਜ਼ੀਰਕਪੁਰ ਦੇ ਪੀਰਮੁਛੱਲਾ ‘ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾ

ਚੰਡੀਗੜ੍ਹ, 13 ਦਸੰਬਰ 2023: ਜ਼ੀਰਕਪੁਰ ‘ਚ ਅੱਜ ਬੁੱਧਵਾਰ ਸਵੇਰੇ ਪੁਲਿਸ ਨੇ ਬਦਮਾਸ਼ ਵਿਚਾਲੇ ਮੁਕਾਬਲਾ (Encounter) ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਮੁਕਾਬਲੇ ‘ਚ ਬਦਮਾਸ਼ ਤਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ ਜ਼ਖਮੀ ਹੋਇਆ ਹੈ । ਪੁਲਿਸ ਇੱਕ ਪਿਸਤੌਲ ਬਰਾਮਦ ਕੀਤੀ ਹੈ | ਜ਼ੀਰਕਪੁਰ ਦੇ ਪੀਰਮੁਛੱਲਾ ਖੇਤਰ ‘ਚ ਇਹ ਮੁਕਾਬਲਾ ਹੋਇਆ ਹੈ। ਸੂਤਰਾਂ ਪੁਲਿਸ ਨੇ ਪਹਿਲਾਂ ਹਵਾ ਵਿੱਚ ਗੋਲੀ ਚਲਾਈ ਅਤੇ ਫਿਰ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਲਿਆ ਗਿਆ ਹੈ | ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ ।

ਪੁਲਿਸ ਅਧਿਕਾਰੀ ਸੰਦੀਪ ਗੋਇਲ ਮੁਤਾਬਕ ਨਵਾਂਸ਼ਹਿਰ ਦਾ ਰਹਿਣ ਵਾਲਾ ਜੱਸਾ ਹੈਬੋਵਾਲੀਆ ਹਰਵਿੰਦਰ ਰਿੰਦਾ ਅਤੇ ਸੋਨੂੰ ਖੱਤਰੀ ਦਾ ਨਜ਼ਦੀਕੀ ਹੈ। ਸੰਦੀਪ ਗੋਇਲ ਨੇ ਦੱਸਿਆ ਕਿ ਇਸ ਨੇ ਜੁਲਾਈ ‘ਚ ਇਕ ਵਿਅਕਤੀ ‘ਤੇ ਹਮਲਾ ਕੀਤਾ ਸੀ। ਇਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ। ਉਸ ਨੇ ਅਕਤੂਬਰ ਵਿੱਚ 3 ਦਿਨਾਂ ਵਿੱਚ 3 ਕਤਲ ਕੀਤੇ। ਉਸ ਨੂੰ ਨਵੰਬਰ ਵਿਚ ਗ੍ਰਿਫਤਾਰ ਕੀਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਬਾਅਦ ਪੁਲਿਸ ਨੇ ਚਿਤਾਵਨੀ ਦੇ ਕੇ ਗੋਲੀ ਚਲਾਈ (Encounter) ਅਤੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਨਹੀਂ ਰੁਕਿਆ, ਜਿਸ ਤੋਂ ਬਾਅਦ ਉਸ ਦੀ ਲੱਤ ‘ਚ ਗੋਲੀ ਮਾਰ ਦਿੱਤੀ ।