ਕਪੂਰਥਲਾ, 12 ਅਗਸਤ 2025: ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਕਸਬੇ ‘ਚ ਅੱਜ ਚੜ੍ਹਦੀ ਸਵੇਰ ਹੀ ਪੁਲਿਸ ਅਤੇ ਇੱਕ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ‘ਤੇ ਪਿੰਡ ਝੱਲ ਲੇਈਵਾਲ ਨੇੜੇ ਹੋਏ ਮੁਕਾਬਲੇ ਦੌਰਾਨ ਬਦਮਾਸ਼ ਦੀ ਲੱਤ ‘ਚ ਗੋਲੀ ਲੱਗ ਗਈ। ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਇਸ ਸੰਬੰਧੀ ਐਸਐਸਪੀ ਕਪੂਰਥਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਪੂਰਥਲਾ ਪੁਲਿਸ ਬਦਮਾਸ਼ਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਇਸ ਕੜੀ ‘ਚ ਕਪੂਰਥਲਾ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ, ਜਿੱਥੇ ਥੋੜ੍ਹੀ ਜਿਹੀ ਗੋਲੀਬਾਰੀ ਤੋਂ ਬਾਅਦ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਐਸਐਸਪੀ ਨੇ ਕਿਹਾ ਕਿ ਅੱਜ ਜਦੋਂ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਰੋਕਿਆ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਸਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਖੁਸ਼ਕਿਸਮਤੀ ਨਾਲ ਪੁਲਿਸ ਨੂੰ ਕੋਈ ਗੋਲੀ ਨਹੀਂ ਲੱਗੀ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਗੋਲੀ ਚਲਾਈ। ਜਿਸ ‘ਚ ਮੁਲਜ਼ਮ ਨੂੰ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਮੌਕੇ ਤੋਂ ਮੁਲਜ਼ਮ ਦਾ ਮੋਟਰਸਾਈਕਲ ਅਤੇ ਘਟਨਾ ‘ਚ ਵਰਤਿਆ ਪਿਸਤੌਲ ਵੀ ਬਰਾਮਦ ਕਰ ਲਿਆ ਹੈ।
Read More: ਮੋਹਾਲੀ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਜ਼ਖਮੀ ਹਾਲਤ ‘ਚ ਮੁਲਜ਼ਮ ਗ੍ਰਿਫਤਾਰ