Site icon TheUnmute.com

ਜ਼ੀਰਕਪੁਰ ਦੇ ਬਲਟਾਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਬਦਮਾਸ਼ ਕਾਬੂ, ਇੱਕ ਜ਼ਖਮੀ

Baltana

ਚੰਡੀਗੜ੍ਹ, 01 ਨਵੰਬਰ, 2023: ਜ਼ੀਰਕਪੁਰ ਦੇ ਬਲਟਾਣਾ (Baltana) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਤੋਂ ਚਾਰ ਬਦਮਾਸ਼ ਇੱਕ ਹੋਟਲ ਵਿੱਚ ਲੁਕੇ ਹੋਏ ਸਨ। ਜਿਸ ਤੋਂ ਬਾਅਦ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕਾਰਵਾਈ ਕੀਤੀ। ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਦੋ ਬਦਮਾਸ਼ਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਅਤੇ ਇੱਕ ਫਿਲਹਾਲ ਜ਼ਖਮੀ ਹੈ।

ਇਸ ਮੁਕਾਬਲੇ ‘ਚ ਕੁਝ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ | ਇਸ ਵਿੱਚ ਇੱਕ ਬਦਮਾਸ਼ ਲਵਜੀਤ ਜ਼ਖ਼ਮੀ ਹੋਇਆ ਹੈ। ਪੁਲਿਸ ਮੁਤਾਬਕ ਇਹ ਬਠਿੰਡਾ ਵਿੱਚ ਅੰਮ੍ਰਿਤਸਰ ਕੁਲਚਾ ਰੈਸਟੋਰੈਂਟ ਦੇ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸਨ ਅਤੇ ਲੋੜੀਂਦੇ ਸਨ। ਇਹ ਤਿੰਨੋਂ ਮਾਨਸਾ ਦੇ ਵਸਨੀਕ ਹਨ ਅਤੇ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹਨ। ਪੁਲਿਸ ਦੇ ਐਸ.ਪੀ. ਤਿੰਨੋਂ ਬਠਿੰਡਾ ਦੇ ਰਹਿਣ ਵਾਲੇ ਹਨ।ਇਹ ਇਸ ਮਾਮਲੇ ਵਿੱਚ ਲੋੜੀਂਦੇ ਸਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਸੂਹ ਮਿਲੀ ਸੀ,ਜਿਸ ਤੋਂ ਬਾਅਦ ਮੋਹਾਲੀ ਪੁਲਿਸ ਨਾਲ ਸਾਂਝੀ ਕਾਰਵਾਈ ਕੀਤੀ ਗਈ ਹੈ |

Exit mobile version